05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-05-2026
ਬੰਗਾ, 17 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਇੰਚਾਰਜ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਬੱਚੇ ਵਧੀਆ ਅੰਕ ਲੈ ਕੇ ਪਾਸ ਹੋ ਗਏ ਹਨ | ਸਕੂਲ ਵਿਚੋਂ ਵਿਦਿਆਰਥਣ ਕੋਮਲ ਪੁੱਤਰੀ ਵਿਨੋਦ ਕੁਮਾਰ ਨੇ 650 ਵਿਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਕੋਮਲ ਪੁੱਤਰੀ ਜਸਵੀਰ ਕੁਮਾਰ ਨੇ 580 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਮੱਲਿਆ ਤੇ ਸਾਕਸ਼ੀ ਗੁਪਤਾ ਪੁੱਤਰੀ ਦਇਆਨੰਦ ਗੁਪਤਾ ਨੇ 565 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਨ ਲਈ ਸਕੂਲ ਵਲੋਂ ਸਵੇਰ ਸਭਾ 'ਚ ਸਨਮਾਨਿਤ ਕੀਤਾ | ਬੱਚਿਆਂ ਦੀ ਹੌਸਲਾ ਅਫ਼ਜਾਈ ਲਈ ਸੁਰਿੰਦਰ ਸਿੰਘ ਕੈਨੇਡਾ ਨੇ ਇਨ੍ਹਾਂ ਬੱਚਿਆਂ ਨੂੰ 10 ਹਜ਼ਾਰ ਦੀ ਧਨ ਰਾਸ਼ੀ ਇਨਾਮ ਵਜੋਂ ਦਿੱਤੀ | ਸਕੂਲ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਉਪਲਬਧੀ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਸਿੱਖ ਸੂਰਮਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅੱਜ- ਵਲਟੋਹਾ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਭਾਰਤੀ ਜਨਤਾ ਪਾਰਟੀ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।