16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਿਵਲ ਸਰਜਨ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 19-05-2026
ਨਵਾਂਸ਼ਹਿਰ, 18 ਮਈ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਸੰਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਸਿਹਤ ਬਲਾਕਾਂ ਦੇ ਸਮੂਹ ਹੈਲਥ ਸੁਪਰਵਾਈਜ਼ਰਾਂ, ਐੱਲ. ਐੱਚ. ਵੀਜ਼, ਏ. ਐੱਨ. ਐੱਮਜ਼ ਤੇ ਆਸ਼ਾ ਵਰਕਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਡਾ. ਗੁਰਿੰਦਰਜੀਤ ਸਿੰਘ ਨੇ ਵਾਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਗਰਮੀ ਤੇ ਬਰਸਾਤ ਦੇ ਮੌਸਮ ਦੌਰਾਨ ਦਸਤ, ਪੇਚਸ਼, ਹੈਜ਼ਾ, ਮਿਆਦੀ ਬੁਖ਼ਾਰ ਅਤੇ ਹੈਪਾਟਾਈਟਿਸ-ਏ/ਈ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਪਾਣੀ ਦੇ ਸਰੋਤਾਂ ਦੀ ਨਿਯਮਿਤ ਜਾਂਚ ਤੇ ਕਲੋਰੀਨੇਸ਼ਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਨਾਲ ਹੀ ਲੋਕਾਂ ਨੂੰ ਵਾਟਰ ਬੌਰਨ ਬਿਮਾਰੀਆਂ ਦੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਲਈ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਗਏ | ਐਪੀਡੀਮੋਲੋਜਿਸਟ ਸ਼ਿਆਮਾਵੇਦਾ ਦੇਵੀ ਨੇ ਮੀਟਿੰਗ ਦੌਰਾਨ ਲੋਕਾਂ ਨੂੰ ਵਾਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਸਾਫ਼ ਪਾਣੀ, ਸਫ਼ਾਈ ਤੇ ਸਾਵਧਾਨੀ ਹੀ ਵਾਟਰ ਬੌਰਨ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ | ਇਸ ਮੌਕੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜੋਗਿੰਦਰਪਾਲ ਸਿੰਘ ਅਤੇ ਡੀ. ਈ. ਓ. ਸੁਨੀਤਾ, ਸਾਹਿਲ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਜਾਰੀ ਵਿਖੇ ਦਰਬਾਰ ਪੰਜਾਂ ਪੀਰਾਂ ਨੂੰ ਸਮਰਪਿਤ ਜੋੜ ਮੇਲਾ 21 ਨੂੰ ਅਗਲੀ ਖ਼ਬਰ ਬਾਬਾ ਰਾਮ ਰਤਨ ਦੇ ਦਰਬਾਰ 'ਤੇ ਠੰਢੇ ਮਿੱਠੇ ਜਲ ਦੀ ਲਗਾਈ ਛਬੀਲ ਅਤੇ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।