ਕਾਠਗੜ੍ਹ, 18 ਮਈ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਧੀਨ ਚਲਾਈ ਜਾ ਰਹੀ ਵਕਾਰੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਕਾਠਗੜ੍ਹ ਹਲਕੇ ਦੇ ਪਿੰਡ ਨਿੱਘੀ ਤੋਂ 50 ਸ਼ਰਧਾਲੂਆਂ ਦਾ ਇੱਕ ਜਥਾ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ | ਇਸ ਮੌਕੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਸਫ਼ਰ ਲਈ ਰਵਾਨਾ ਕੀਤਾ | ਜਥੇ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਇੱਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਸਦਕਾ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਬਿਨਾ ਕਿਸੇ ਆਰਥਿਕ ਬੋਝ ਦੇ ਆਪਣੇ ਪੂਜਨੀਕ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਦਾ ਸੁਭਾਗ ਮਿਲ ਰਿਹਾ ਹੈ | ਸੰਗਤਾਂ ? ?ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕਰਨਗੇ |? ਦੇਸ਼ ਭਗਤੀ ਦੇ ਪ੍ਰਤੀਕ ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦੀ ਰਿਟਰੀਟ ਸੈਰੇਮਨੀ ਦਾ ਆਨੰਦ ਮਾਣਨਗੇ | ?ਪ੍ਰਬੰਧਕਾਂ ਮੁਤਾਬਕ ਯਾਤਰੀਆਂ ਲਈ ਰਿਹਾਇਸ਼, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |? ਇਸ ਦੌਰਾਨ ਪਿੰਡ ਦੇ ਸਰਪੰਚ ਰਾਮ ਸਰੂਪ ਭੂੰਬਲਾ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਹੀ ਪਿੰਡ ਵਾਸੀਆਂ ਨੂੰ ਧਾਰਮਿਕ ਯਾਤਰਾ 'ਤੇ ਜਾਣ ਦਾ ਇਹ ਸੁਨਹਿਰੀ ਮੌਕਾ ਨਸੀਬ ਹੋਇਆ ਹੈ | ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ, ਸਥਾਨਕ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ |