16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 19-05-2026
ਨਵਾਂਸ਼ਹਿਰ, 18 ਮਈ (ਜਸਬੀਰ ਸਿੰਘ ਨੂਰਪੁਰ)-ਸਥਾਨਕ ਮਾਹਲੋਂ ਸਥਿਤ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਦਾ ਬੀ. ਐੱਸ. ਸੀ. ਨਰਸਿੰਗ ਭਾਗ-ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਇੰਸਟੀਚਿਊਟ ਦੇ ਪਿ੍ੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਇਸ ਸਮੈਸਟਰ ਵਿਚੋਂ ਮੁਸਕਾਨ ਕਲਸੀ ਸਪੁੱਤਰੀ ਪਰਮਜੀਤ ਸਿੰਘ ਨੇ 10 ਵਿਚੋਂ 7.81 ਗ੍ਰੇਡ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਨਵਜੀਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 7.48 ਗ੍ਰੇਡ ਲੈ ਕੇ ਦੂਜਾ ਜਦਕਿ ਕੋਮਲ ਸਪੁੱਤਰੀ ਬਲਜੀਤ ਸਿੰਘ ਨੇ 7.19 ਪਿ੍ਅੰਕਾ ਦੇਵੀ ਸਪੁੱਤਰੀ ਹੰਸਰਾਜ ਨੇ 7.19 ਗ੍ਰੇਡ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਡਾਇਰੈਕਟਰ ਡਾ. ਦਵਿੰਦਰ ਪਾਲ ਸਿੰਘ ਸੰਧੂ ਤੇ ਡਾਇਰੈਕਟਰ ਮੈਡਮ ਸਿਲਵੀਆ ਕੇ. ਸੰਧੂ ਨੇ ਟੌਪਰ ਰਹਿਣ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ਼ੇਖੂਪੁਰ ਬਾਗ਼ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ 'ਚ 41 ਯੂਨਿਟ ਖੂਨ ਇਕੱਤਰ ਅਗਲੀ ਖ਼ਬਰ ਸੜੋਆ ਬਲਾਕ ਦੀਆਂ ਸੜਕਾਂ ਵਿਕਾਸ ਦੀਆਂ ਖੋਲ੍ਹਦੀਆਂ ਹਨ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।