16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ੇਖੂਪੁਰ ਬਾਗ਼ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ 'ਚ 41 ਯੂਨਿਟ ਖੂਨ ਇਕੱਤਰ

ਅਜੀਤ ਡੈਸਕ 19-05-2026
ਉਸਮਾਨਪੁਰ, 18 ਮਈ (ਸੰਦੀਪ ਮਝੂਰ)-ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਵ: ਰੇਸ਼ਮ ਸਿੰਘ ਥਿਆੜਾ ਦੀ ਨਿੱਘੀ ਯਾਦ ਵਿਚ ਪਿੰਡ ਸ਼ੇਖੂਪੁਰ ਬਾਗ਼ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਪਤਵੰਤਿਆਂ ਵਲੋਂ ਯੂਥ ਆਗੂ ਰਮਨਦੀਪ ਸਿੰਘ ਥਿਆੜਾ ਤੇ ਡਾ. ਗੁਰਪ੍ਰੀਤ ਕੌਰ ਥਿਆੜਾ ਦੇ ਵਿਸ਼ੇਸ਼ ਸਹਿਯੋਗ ਨਾਲ ਸਵੈ ਇਛੁੱਕ ਖੂਨਦਾਨ ਕੈਂਪ ਸ਼ਹੀਦ ਭਗਤ ਸਿੰਘ ਬਲੱਡ ਸੈਂਟਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਲਗਾਇਆ | ਕੈਂਪ ਦਾ ਉਦਘਾਟਨ ਸਰਪੰਚ ਗੁਰਪ੍ਰੀਤ ਕੌਰ ਵਲੋਂ ਪਤਵੰਤਿਆਂ ਦੀ ਹਾਜ਼ਰੀ ਵਿਚ ਫੀਤਾ ਕੱਟ ਕੇ ਕੀਤਾ | ਇਸ ਮੌਕੇ ਕੈਂਪ ਵਿਚ 41 ਯੂਨਿਟ ਖੂਨ ਇਕੱਤਰ ਕੀਤਾ | ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀ ਸੱਜਣਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਹਰਪ੍ਰੀਤ ਸਿੰਘ ਖਾਰਾ, ਭਾਰਤੀ ਮਹਾਲੋਂ, ਸੁਰਿੰਦਰ ਕੁਮਾਰ ਛਿੰਦਾ, ਸੁਖਵਿੰਦਰ ਸਿੰਘ ਸੁੱਖਾ, ਬਿੱਕਰ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ ਰਤਨ, ਜਸਵੀਰ ਸਿੰਘ, ਬਲਬੀਰ ਸਿੰਘ ਠੇਕੇਦਾਰ, ਬਲਵੀਰ ਕੌਰ ਪੰਚ, ਕੁਲਵੀਰ ਕੌਰ ਪੰਚ, ਗੁਰਬਖਸ਼ ਸਿੰਘ ਯੂ. ਐਸ. ਏ., ਹਰਜੀਤ ਸਿੰਘ ਪੰਚ, ਮਨੀ ਦੁਪਾਲਪੁਰ, ਸਚਿਨ ਕੁਮਾਰ ਰਾਜੂ, ਗੁਰਪ੍ਰੀਤ ਸਿੰਘ ਦੁਪਾਲਪੁਰ, ਅਮਨਦੀਪ ਸਿੰਘ, ਗੁਰਜੀਤ ਸ਼ਾਹਪੁਰ, ਰਾਮ ਲਾਲ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਹੋਈ ਫ਼ੇਲ੍ਹ ਸਾਬਤ -ਵਿਜੈ ਭਾਟੀਆ ਕਿਹਾ, ਔਰਤਾਂ ਉਡੀਕ ਰਹੀਆਂ 1000-1000 ਰੁਪਏ ਅਗਲੀ ਖ਼ਬਰ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।