16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਹੋਈ ਫ਼ੇਲ੍ਹ ਸਾਬਤ -ਵਿਜੈ ਭਾਟੀਆ ਕਿਹਾ, ਔਰਤਾਂ ਉਡੀਕ ਰਹੀਆਂ 1000-1000 ਰੁਪਏ

ਅਜੀਤ ਡੈਸਕ 19-05-2026
ਜਾਡਲਾ, 18 ਮਈ (ਹਰਕੰਵਲ ਸਿੰਘ ਕੌਲਗੜ੍ਹ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਭਾਟੀਆ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਚੋਣਾਂ ਤੋਂ ਪਹਿਲਾਂ ਕੀਤੇ ਵੱਡੇ-ਵੱਡੇ ਵਾਅਦੇ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਰਹਿ ਗਏ ਹਨ | ਵਿਜੇ ਭਾਟੀਆ ਨੇ ਕਸਬਾ ਜਾਡਲਾ ਦੇ ਨਜ਼ਦੀਕ ਇੱਕ ਸਥਾਨਕ ਰੈਸਟੋਰੈਂਟ ਵਿੱਚ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸੱਤਾ 'ਚ ਆਏ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇੱਕ ਵੀ ਔਰਤ ਦੇ ਖਾਤੇ 'ਚ ਪੈਸਾ ਨਹੀਂ ਆਇਆ | ਪਿੰਡਾਂ-ਸ਼ਹਿਰਾਂ ਦੀਆਂ ਲੱਖਾਂ ਔਰਤਾਂ ਅੱਜ ਵੀ ਆਸ ਲਾਈ ਬੈਠੀਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਾ ਕਾਨੂੰਨ ਵਿਵਸਥਾ ਸੰਭਾਲ ਸਕੀ, ਨਾ ਨਸ਼ਾ ਰੋਕ ਸਕੀ ਤੇ ਨਾ ਹੀ ਕਿਸਾਨਾਂ-ਮਜ਼ਦੂਰਾਂ ਨੂੰ ਰਾਹਤ ਦੇ ਸਕੀ | ਬਿਜਲੀ ਦੇ ਲੰਬੇ-ਲੰਬੇ ਕੱਟ, ਟੁੱਟੀਆਂ ਸੜਕਾਂ, ਹਸਪਤਾਲਾਂ 'ਚ ਦਵਾਈਆਂ ਦੀ ਘਾਟ ਤੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਸਰਕਾਰ ਸਿਰਫ਼ ਇਸ਼ਤਿਹਾਰਾਂ 'ਚ ਰੁੱਝੀ ਹੋਈ ਹੈ | ਵਿਜੈ ਭਾਟੀਆ ਨੇ ਕਿਹਾ ਕਿ ਗਰਮੀ 'ਚ ਲੋਕ ਬਿਜਲੀ-ਪਾਣੀ ਨੂੰ ਤਰਸ ਰਹੇ ਹਨ, ਪਰ ਸਰਕਾਰ ਦੇ ਮੰਤਰੀ ਏ.ਸੀ ਕਮਰਿਆਂ 'ਚੋਂ ਬਾਹਰ ਨਹੀਂ ਨਿਕਲ ਰਹੇ | ਜੇ ਸਰਕਾਰ ਨੇ ਤੁਰੰਤ ਔਰਤਾਂ ਨੂੰ 1000 ਰੁਪਏ ਮਹੀਨਾ ਦੇਣਾ ਸ਼ੁਰੂ ਨਾ ਕੀਤਾ ਅਤੇ ਹੋਰ ਵਾਅਦੇ ਪੂਰੇ ਨਾ ਕੀਤੇ ਤਾਂ ਲੋਕ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੀ ਨਾਕਾਮੀ ਕਬੂਲ ਕਰੇ ਤੇ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ, ਨਹੀਂ ਤਾਂ ਆਉਣ ਵਾਲੀਆਂ ਚੋਣਾਂ 'ਚ ਜਨਤਾ ਮੂੰਹ ਤੋੜਵਾਂ ਜਵਾਬ ਦੇਵੇਗੀ | ਇਸ ਮੌਕੇ ਉਨ੍ਹਾਂ ਨਾਲ ਠੇਕੇਦਾਰ ਕੇਵਲ ਕਿ੍ਸ਼ਨ ਜੋਗੇਵਾਲ ਵੀ ਮੌਜੂਦ ਸਨ |
ਪਿਛਲੀ ਖ਼ਬਰ ਲੁੱਕ ਦੇ ਰੇਟਾਂ 'ਚ ਹੋਏ ਭਾਰੀ ਵਾਧੇ ਕਾਰਨ ਸੜਕਾਂ ਦੇ ਕੰਮ ਹੋਏ ਠੱਪ ਅਗਲੀ ਖ਼ਬਰ ਸ਼ੇਖੂਪੁਰ ਬਾਗ਼ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ 'ਚ 41 ਯੂਨਿਟ ਖੂਨ ਇਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।