ਉਸਮਾਨਪੁਰ, 18 ਮਈ (ਸੰਦੀਪ ਮਝੂਰ) - ਨਜ਼ਦੀਕੀ ਪਿੰਡ ਮੁਜੱਫਰਪੁਰ ਸਥਿਤ ਬਾਲੀ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ 'ਤੇ ਸਲਾਨਾ ਜੋੜ ਮੇਲਾ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਝੰਡੇ ਚੜ੍ਹਾਉਣ ਦੀ ਰਸਮ ਅਦਾ ਕਰਨ ਉਪਰੰਤ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਇਥੇ ਨਤਮਸਤਕ ਹੋਈਆਂ | ਇਸ ਮੌਕੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿੱਚ ਪ੍ਰਸਿੱਧ ਗਾਇਕ ਲੱਕੀ ਹਿਆਲਾ ਨੇ ਆਪਣੇ ਧਾਰਮਿਕ ਗੀਤਾਂ ਰਾਹੀਂ ਹਾਜ਼ਰੀ ਭਰੀ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ ਰਾਜ ਬਾਲੀ ਮੁਬਾਰਕਪੁਰ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਅਨੁਸਾਰ ਇਸ ਸਾਲ ਦੀਵਾਲੀ ਤੋਂ ਅਗਲੇ ਦਿਨ ਕਰਵਾਏ ਜਾਣ ਵਾਲੇ ਜੋੜ ਮੇਲੇ ਵਿੱਚ ਬਾਲੀ ਗੋਤ ਜਠੇਰਿਆਂ ਨਾਲ ਸਬੰਧਤ ਲੋੜਵੰਦ ਮਹਿਲਾਵਾਂ ਅਤੇ ਵਿਧਵਾ ਬੀਬੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਲਈ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਜਾਣਗੀਆਂ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਪ੍ਰਧਾਨ ਦੇਸ ਰਾਜ ਬਾਲੀ, ਕੈਸ਼ੀਅਰ ਪਲਵਿੰਦਰ ਕੁਮਾਰ, ਬਖਸ਼ੀਸ਼ ਬਾਲੀ, ਰਾਜ ਕੁਮਾਰ, ਦਵਿੰਦਰ ਕੁਮਾਰ, ਸੀਤਲ ਕੁਮਾਰ ਗੋਹਲੜੋਂ, ਜਗਦੀਸ਼ ਰਾਏ, ਜਸਪਾਲ ਰਾਮ, ਸੱਤਪਾਲ, ਐਡਵੋਕੇਟ ਮੁਕੇਸ਼ ਕੁਮਾਰ ਬਾਲੀ ਆਦਿ ਵੀ ਹਾਜਰ ਸਨ |