16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਡਾ. ਅੰਬੇਡਕਰ ਨਗਰ ਰੱਤੇਵਾਲ ਨਿਵਾਸੀ ਰਿਟਾਇਰਡ ਲਾਈਨਮੈਨ ਸੋਹਣ ਸਿੰਘ ਤੇ ਮਲਕੀਤ ਚੰਦ ਦਾ ਦਿਹਾਂਤ

ਅਜੀਤ ਡੈਸਕ 19-05-2026
ਰੱਤੇਵਾਲ, 18 ਮਈ (ਅਸ਼ੋਕ ਕੁਮਾਰ ਲੀਲ)-ਬੀਤੀ ਰਾਤ ਡਾ. ਅੰਬੇਡਕਰ ਨਗਰ ਰੱਤੇਵਾਲ ਨਿਵਾਸੀ ਰਿਟਾਇਰਡ ਲਾਈਨਮੈਨ ਸੋਹਣ ਸਿੰਘ ਤੇ ਮਲਕੀਤ ਚੰਦ ਦੀਆਂ ਅਚਾਨਕ ਹੋਈਆਂ ਮੌਤਾਂ ਕਾਰਨ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ | ਪ੍ਰਾਪਤ ਸੂਚਨਾ ਅਨੁਸਾਰ ਡਾ. ਅੰਬੇਡਕਰ ਨਗਰ ਨਿਵਾਸੀ ਮਲਕੀਤ ਚੰਦ ਜੋ ਕਿ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਉਨ੍ਹਾਂ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਦਾਖਲ ਕਰਵਾਇਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਡਾ. ਅੰਬੇਡਕਰ ਨਗਰ ਰੱਤੇਵਾਲ ਵਿਖੇ ਉਨ੍ਹਾਂ ਦਾ ਸਸਕਾਰ ਕੀਤਾ | ਉਨ੍ਹਾਂ ਦੇ ਪੰਜ ਭੌਤਿਕ ਸਰੀਰ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਸ਼ੋਕ ਕੁਮਾਰ ਤੇ ਵੀਰਵਲ ਨੇ ਦਿੱਤੀ | ਇਸੇ ਤਰ੍ਹਾਂ ਰਿਟਾਇਰਡ ਲਾਈਨ ਮੈਨ ਸੋਹਣ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋਣ ਉਪਰੰਤ ਉਨ੍ਹਾਂ ਨੂੰ ਤਿਆਗੀ ਹਸਪਤਾਲ ਬਲਾਚੌਰ ਵਿਖੇ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਇਲਾਜ ਉਪਰੰਤ ਮੌਤ ਹੋ ਗਈ | ਉਨ੍ਹਾਂ ਦਾ ਸਸਕਾਰ ਵੀ ਡਾ. ਅੰਬੇਡਕਰ ਨਗਰ ਰੱਤੇਵਾਲ ਵਿਖੇ ਕੀਤਾ | ਉਨ੍ਹਾਂ ਦੇ ਪੰਜ ਭੌਤਿਕ ਸਰੀਰ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਜਸਵਿੰਦਰ ਕੁਮਾਰ, ਬਾਬਾ ਜਸਪਾਲ ਸਿੰਘ ਤੇ ਅਮਰੀਕ ਸਿੰਘ ਨੇ ਦਿੱਤੀ | ਇਸ ਮੌਕੇ 'ਤੇ ਸੋਹਣ ਸਿੰਘ ਦੇ ਵਿਭਾਗ ਦੇ ਰਿਟਾਇਰਡ ਤੇ ਮੌਜੂਦਾ ਕਰਮਚਾਰੀ, ਰਿਸ਼ਤੇਦਾਰ ਅਤੇ ਨਗਰ ਨਿਵਾਸੀ ਸਸਕਾਰ ਸਮੇਂ ਮੌਜੂਦ ਰਹੇ |
ਪਿਛਲੀ ਖ਼ਬਰ ਭਟੋਆ ਗੋਤ ਦੇ ਜਠੇਰਿਆਂ ਦਾ ਮੇਲਾ ਮਨਾਇਆ ਅਗਲੀ ਖ਼ਬਰ ਕਿਸਾਨ ਆਗੂ ਨਿਰਭੈ ਸਿੰਘ ਭੱਦਲਵੱਡ ਦੀ ਕੁੱਟਮਾਰ ਮਾਮਲੇ 'ਚ ਪੁਲਿਸ ਨੂੰ 20 ਤੱਕ ਦਾ ਦਿੱਤਾ ਅਲਟੀਮੇਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।