16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਮ. ਆਰ. ਸਿਟੀ ਸਕੂਲ ਵਿਖੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਗਮ ਕਰਵਾਇਆ

ਅਜੀਤ ਡੈਸਕ 19-05-2026
ਬਲਾਚੌਰ, 18 ਮਈ (ਨਰੇਸ਼ ਧੌਲ)-ਐਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਜਮਾਤ ਯੂ. ਕੇ. ਜੀ. ਤੋਂ ਪਾਸ ਹੋ ਕੇ ਜਮਾਤ ਪਹਿਲੀ ਵਿਚ ਆਏ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਗਮ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਬਾਲ ਰੋਗ ਡਾ. ਸਵਰੀਨ ਰਾਜਪਾਲ ਤੇ ਵਿਸ਼ੇਸ਼ ਮਹਿਮਾਨ ਵਜੋਂ ਐਮ. ਆਰ. ਇੰਟਰਨੈਸ਼ਨਲ ਸਕੂਲ ਪਨਾਮ ਦੇ ਪਿ੍ੰਸੀਪਲ ਮਾਨਸੀ ਤਿਆਗੀ ਨੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਨੰਨੇ੍ਹ ਗ੍ਰੈਜੂਏਟਸ ਨੇ ਰੰਗਾਰੰਗ ਤੇ ਮਨਮੋਹਕ ਪੇਸਕਾਰੀਆਂ ਨਾਲ ਸਭ ਦਾ ਦਿਲ ਜਿੱਤ ਲਿਆ | ਖ਼ਾਸ ਆਕਰਸ਼ਨ ਇਕ ਪ੍ਰਭਾਵਸ਼ਾਲੀ ਰੋਲ ਪਲੇ ਸੀ, ਜਿਸ ਵਿਚ ਬੱਚੇ ਦੇ ਜੀਵਨ ਦੇ ਸ਼ੁਰੂਆਤੀ ਸਫ਼ਰ ਅਤੇ ਮਾਪਿਆਂ ਤੇ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ | ਇਸ ਪੇਸਕਾਰੀ ਨੇ ਸਭ ਨੂੰ ਇਹ ਸੰਦੇਸ਼ ਦਿੱਤਾ ਕਿ ਬੱਚਿਆਂ ਦੇ ਚੰਗੇ ਸੰਸਕਾਰ ਅਤੇ ਆਤਮ-ਵਿਸ਼ਵਾਸ ਦੇ ਨਿਰਮਾਣ ਵਿਚ ਮਾਪਿਆਂ ਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ | ਡਾ. ਸਵਰੀਨ ਰਾਜਪਾਲ ਨੇ ਮਾਪਿਆਂ ਨੂੰ ਬੱਚਿਆਂ ਦੀ ਸਰਬਪੱਖੀ ਵਿਕਾਸ ਸੰਬੰਧੀ ਕੀਮਤੀ ਸੁਝਾਅ ਦਿੱਤੇ | ਉਨ੍ਹਾਂ ਪੌਸ਼ਟਿਕ ਭੋਜਨ, ਸਕਾਰਾਤਮਿਕ ਪਰਵਰਿਸ਼ ਤੇ ਘੱਟ ਸਕ੍ਰੀਨ ਟਾਈਮ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ | ਸਕੂਲ ਦੀ ਪਿ੍ੰਸੀਪਲ ਮੈਡਮ ਰਿਤੂ ਬੱਤਰਾ ਨੇ ਮੁੱਖ ਮਹਿਮਾਨਾਂ, ਮਾਪਿਆਂ, ਸਟਾਫ਼ ਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ | ਉਨ੍ਹਾਂ ਚੇਅਰਮੈਨ ਬਾਬੂ ਰਾਮਜੀ ਦਾਸ ਭੁੰਬਲਾ ਅਤੇ ਡਾਇਰੈਕਟਰ ਸੁਮਿਤ ਚੌਧਰੀ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਆਤਮ-ਵਿਸ਼ਵਾਸੀ ਤੇ ਸੰਵੇਦਨਸ਼ੀਲ ਨਾਗਰਿਕ ਬਣਾਉਣ ਲਈ ਵੀ ਵਚਨਬੱਧ ਹੈ | ਇਹ ਸਮਾਸਮ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਨਾਲ ਸਮਾਪਤ ਹੋਇਆ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੌਲਗੜ੍ਹ ਦੀ ਕਮਲਪ੍ਰੀਤ ਕੌਰ ਨੇ ਸਕੂਲ 'ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਸਿਮਰਨ ਨੇ 12ਵੀਂ ਜਮਾਤ 'ਚੋਂ 94.4 ਫੀਸਦੀ ਅੰਕ ਲੈ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।