ਜਾਡਲਾ, 18 ਮਈ (ਹਰਕੰਵਲ ਸਿੰਘ ਕੌਲਗੜ੍ਹ)-ਪਿੰਡ ਕੌਲਗੜ੍ਹ ਦੇ ਸਰਕਾਰੀ ਹਾਈ ਸਕੂਲ ਨੇ 10ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਿਲ ਕੀਤਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਕਰਮਪ੍ਰੀਤ ਕੌਰ ਪੁੱਤਰੀ ਕਰਨਜੀਤ ਸਿੰਘ ਵਾਸੀ ਪਿੰਡ ਘਮੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸ ਸੰਬੰਧੀ ਸਕੂਲ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋਏ ਹਨ | ਉਨ੍ਹਾਂ ਕਿਹਾ ਕਿ ਸਕੂਲ ਸਟਾਫ ਨੇ ਸਾਰਾ ਸਾਲ ਵਾਧੂ ਕਲਾਸਾਂ ਲਗਾ ਕੇ ਬੱਚਿਆਂ ਨੂੰ ਤਿਆਰੀ ਕਰਵਾਈ, ਜਿਸ ਦਾ ਸਿੱਟਾ ਅੱਜ ਸਭ ਦੇ ਸਾਹਮਣੇ ਹੈ | ਸ਼ਾਨਦਾਰ ਨਤੀਜੇ 'ਤੇ ਖੁਸ਼ੀ ਜ਼ਾਹਰ ਕਰਦਿਆਂ ਸਕੂਲ ਮੈਨੇਜਮੈਂਟ ਕਮੇਟੀ ਤੇ ਸਮੁੱਚੀ ਗ੍ਰਾਮ ਪੰਚਾਇਤ ਨੇ ਸਕੂਲ ਦੇ ਸਮੁੱਚੇ ਸਟਾਫ ਦਾ ਵਧੀਆ ਪੜ੍ਹਾਈ ਤੇ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਬਲਦੇਵ ਰਾਜ, ਕਿਰਨ ਕੁਮਾਰ, ਰਾਜੂ ਸੈਣੀ, ਪਰਮਜੀਤ ਕੌਰ, ਰੁਪਿੰਦਰ ਕੌਰ, ਤਨੂੰ, ਮਨਜੀਤ ਕੌਰ, ਸੁਖਵਿੰਦਰ ਸਿੰਘ ਤੇ ਅੰਜੂ ਰਾਣੀ ਸ਼ਾਮਿਲ ਸਨ | ਸਕੂਲ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ 'ਚ ਅਨੁਸ਼ਾਸਨ ਤੇ ਪੜ੍ਹਾਈ ਦਾ ਮਾਹੌਲ ਬਣਾਈ ਰੱਖਣ ਲਈ ਸਟਾਫ ਪੂਰੀ ਤਰ੍ਹਾਂ ਵਚਨਬੱਧ ਹੈ |