ਨਵਾਂਸ਼ਹਿਰ, 18 ਮਈ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਏ. ਸਮੈਸਟਰ ਤੀਸਰੇ ਦੇ ਨਤੀਜੇ 'ਚੋਂ ਬੀ. ਐਲ. ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜਾ ਦਿੱਤਾ | ਕਾਲਜ ਪਿ੍ੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਏ. ਸਮੈਸਟਰ ਤੀਸਰੇ ਦੀ ਸੁਹਾਨੀ ਮੂਮ ਨੇ 7.87 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲ ਸਥਾਨ, ਮਨੀਸ਼ਾ ਕੁਮਾਰੀ ਨੇ 7.70 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ 'ਚ ਦੂਜਾ ਤੇ ਰੁਪਿੰਦਰ ਨੇ 7.65 ਐਸ. ਜੀ. ਪੀ. ਏ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ |