16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਲੱਡ ਪ੍ਰੈਸ਼ਰ ਪ੍ਰਤੀ ਲਾਪ੍ਰਵਾਹੀ ਪੈ ਸਕਦੀ ਮਹਿੰਗੀ-ਐੱਸ. ਐੱਮ. ਓ.

ਅਜੀਤ ਡੈਸਕ 19-05-2026
ਨਵਾਂਸ਼ਹਿਰ, 18 ਮਈ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਪ੍ਰਤੀ ਜਾਗਰੂਕ ਕੀਤਾ | ਇਸ ਸਾਲ ਵਿਸ਼ਵ ਹਾਈਪਰਟੈਂਸ਼ਨ ਦਿਵਸ-2026 ਦਾ ਮੁੱਖ ਥੀਮ 'ਹਾਈਪਰਟੈਂਸ਼ਨ ਨੂੰ ਮਿਲ ਕੇ ਕੰਟਰੋਲ ਕਰੀਏ ਹੈ' | ਇਸ ਥੀਮ ਦਾ ਮੁੱਖ ਉਦੇਸ਼ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਦੀ ਸਮੇਂ ਸਿਰ ਜਾਂਚ ਤੇ ਕੰਟਰੋਲ ਦੀ ਮਹੱਤਤਾ ਬਾਰੇ ਸਚੇਤ ਕਰਨਾ ਹੈ | ਇਹ ਥੀਮ ਇਸ ਗੱਲ 'ਤੇ ਵੀ ਜ਼ੋਰ ਦਿੰਦਾ ਹੈ ਕਿ ਹਾਈਪਰਟੈਂਸ਼ਨ ਨੂੰ ਕਾਬੂ ਕਰਨਾ ਕੇਵਲ ਇਕ ਵਿਅਕਤੀ ਦੀ ਨਹੀਂ, ਸਗੋਂ ਮਰੀਜ਼, ਪਰਿਵਾਰ, ਮੈਡੀਕਲ ਪੇਸ਼ੇਵਰਾਂ ਤੇ ਸਿਹਤ ਕਰਮਚਾਰੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਸਾਇਲੈਂਟ ਕਿਲਰ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਲੱਛਣ ਕਈ ਵਾਰ ਸ਼ੁਰੂਆਤੀ ਪੜਾਅ 'ਚ ਸਾਹਮਣੇ ਨਹੀਂ ਆਉਂਦੇ, ਪਰ ਇਹ ਦਿਲ ਦੇ ਦੌਰੇ, ਅਧਰੰਗ, ਗੁਰਦੇ ਦੀਆਂ ਬਿਮਾਰੀਆਂ ਤੇ ਅੰਨ੍ਹੇਪਣ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਖ਼ਾਸ ਕਰਕੇ 30 ਸਾਲ ਦੀ ਉਮਰ ਤੋਂ ਬਾਅਦ ਨਿਯਮਿਤ ਤੌਰ 'ਤੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਤਣਾਅ-ਮੁਕਤ ਜੀਵਨ ਜੀਊਣ ਦਾ ਸੁਨੇਹਾ ਦਿੱਤਾ | ਇਸ ਮੌਕੇ ਮੈਡੀਕਲ ਅਫਸਰ (ਸਪੈਸ਼ਲਿਸਟ) ਡਾ. ਪਿ੍ਅੰਕਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦੀਆਂ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ ਅਗਲੀ ਖ਼ਬਰ ਬੀ. ਐਲ. ਐਮ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।