ਔੜ, 18 ਮਈ (ਗੁਰਨਾਮ ਸਿੰਘ ਸੈਣੀ)-ਪਿੰਡ ਬਜ਼ੀਦਪੁਰ ਵਿਖੇ ਇਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਦਰਬਾਰ ਹਾਲ ਦੇ ਸ਼ੁੱਭ ਆਰੰਭ ਦੀ ਖੁਸ਼ੀ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ | ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਰਾਗੀ ਜਥੇ, ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮਨੋਹਰ ਸਿੰਘ ਮਾਛੀਵਾੜੇ ਵਾਲਿਆਂ ਤੇ ਭਾਈ ਤਰਲੋਚਨ ਸਿੰਘ ਬਜ਼ੀਦਪੁਰ ਦੇ ਜਥੇ ਸਮੇਤ ਹੋਰ ਵੀ ਅਨੇਕਾਂ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੁੂ ਚਰਨਾਂ ਨਾਲ ਜੋੜਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਕੁਲਵੰਤ ਸਿੰਘ ਮੰਨਣ, ਭਾਈ ਗੁਰਬਖਸ਼ ਸਿੰਘ ਖਾਲਸਾ ਮੁੱਖ ਬੁਲਾਰਾ ਤੇ ਮੈਂਬਰ ਐਸ. ਜੀ. ਪੀ. ਸੀ., ਕੁਲਦੀਪ ਸਿੰਘ ਬਜ਼ੀਦਪੁਰ ਸੂਬਾ ਪ੍ਰਧਾਨ ਦੋਆਬਾ ਕਿਸਾਨ ਯੂਨੀਅਨ ਪੰਜਾਬ ਰਜਿ, ਸ਼ੋ੍ਰ. ਰਾਗੀ ਸਿੱਖ ਰਤਨ ਭਾਈ ਗੁਰਮੇਜ ਸਿੰਘ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਤਰਲੋਚਨ ਸਿੰਘ ਬਜ਼ੀਦਪੁਰ ਆਦਿ ਨੇ ਆਪਣੇ-ਆਪਣੇ ਸੰਬੋਧਨ ਵਿਚ ਆਖਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਬਜ਼ੀਦਪੁਰ ਦੀਆਂ ਸਮੂਹ ਸੰਗਤਾਂ ਨੂੰ ਨਵੇਂ ਬਣਾਏ ਦਰਬਾਰ ਹਾਲ ਦੀ ਵਧਾਈ ਦਿੱਤੀ | ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਦੇ ਮੁੱਖ ਮਹਿਮਾਨ ਕੁਲਵੰਤ ਸਿੰਘ ਮੰਨਣ ਸਕੱਤਰ, ਗੁਰਬਖਸ਼ ਸਿੰਘ ਖਾਲਸਾ ਮੈਂਬਰ ਐਸ. ਜੀ. ਪੀ. ਸੀ., ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਗੁਰਮੇਜ ਸਿੰਘ, ਹਰਪ੍ਰੀਤ ਸਿੰਘ ਭਗਤ ਤੇ ਹੋਰ ਬਾਹਰੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ | ਇਸ ਮੌਕੇ ਬਲਵੀਰ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ ਉਪ ਪ੍ਰਧਾਨ, ਮਨਪ੍ਰੀਤ ਸਿੰਘ, ਗੁਰਦਿੱਤ ਸਿੰਘ, ਜਰਨੈਲ ਸਿੰਘ, ਸਰਵਣ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਭਾਈ ਗੁਰਮੇਜ ਸਿੰਘ, ਸਾਧਾ ਸਿੰਘ ਪ੍ਰਧਾਨ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਸਤਵਿੰਦਰ ਸਿੰਘ ਸਰਪੰਚ, ਕੁਲਦੀਪ ਸਿੰਘ, ਪਲਵਿੰਦਰ ਸਿੰਘ ਸਾਰੇ ਪੰਚ, ਭਾਈ ਤਰਲੋਚਨ ਸਿੰਘ ਬਜ਼ੀਦਪੁਰ, ਭਾਈ ਮਨੋਹਰ ਸਿੰਘ ਤੇ ਭਾਈ ਪ੍ਰਕਾਸ਼ ਸਿੰਘ ਬਾਦਲ, ਸੁਖਵਿੰਦਰ ਸਿੰਘ ਖੁਰਦ, ਜਸਵੀਰ ਕੌਰ, ਬਹਾਦਰ ਸਿੰਘ ਸਮੇਤ ਪਿੰਡ ਅਤੇ ਇਲਾਕੇ ਦੀਆਂ ਹੋਰ ਵੀ ਅਨੇਕਾਂ ਸ਼ਰਧਾਲੂ ਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਅੰਤ 'ਚ ਗੁਰੁੂ ਦਾ ਅਤੁੱਟ ਲੰਗਰ ਵੀ ਵਰਤਾਇਆ |