16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜ਼ਿਲ੍ਹੇ 'ਚ ਪ੍ਰੀ ਐਸ. ਆਈ. ਆਰ. ਤਹਿਤ 88 ਫ਼ੀਸਦੀ ਵੋਟਰਾਂ ਦੀ ਹੋਈ ਵੈਰੀਫਿਕੇਸ਼ਨ-ਡਿਪਟੀ ਕਮਿਸ਼ਨਰ

ਅਜੀਤ ਡੈਸਕ 19-05-2026
ਨਵਾਂਸ਼ਹਿਰ, 18 ਮਈ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਵਿਚ ਪ੍ਰੀ-ਐਸ. ਆਈ. ਆਰ. ਗਤੀਵਿਧੀਆਂ ਤਹਿਤ ਵੋਟਰਾਂ ਦੀ 88 ਫ਼ੀਸਦੀ ਸ਼ਨਾਖ਼ਤ ਕਰਕੇ 7ਵਾਂ ਰੈਂਕ ਹਾਸਿਲ ਕੀਤਾ ਹੈ | ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੁਣ ਵੋਟਰ ਵੈਰੀਫਿਕੇਸ਼ਨ ਦਾ 12 ਫ਼ੀਸਦੀ ਕੰਮ ਹੀ ਬਕਾਇਆ ਰਹਿ ਗਿਆ ਹੈ | ਨਿਰਵਿਘਨ ਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 615 ਬੀ. ਐਲ. ਓਜ਼, 62 ਸੁਪਰਵਾਈਜ਼ਰ ਅਤੇ 3-3 ਚੋਣਕਾਰ ਤੇ ਸਹਾਇਕ ਚੋਣਕਾਰ ਅਫ਼ਸਰਾਂ ਵਲੋਂ ਕੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀ. ਐਲ. ਓਜ਼ ਵਲੋਂ ਘਰ-ਘਰ ਜਾ ਕੇ ਵੋਟਰ ਵੈਰੀਫਿਕੇਸ਼ਨ, ਦਰੁਸਤੀ ਤੇ ਕਮੀਆਂ ਨੂੰ ਦੂਰ ਕਰਨ ਸੰਬੰਧੀ ਫਾਰਮ ਵੰਡੇ ਜਾਣਗੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੋਹਰੇ ਹੋ ਕੇ ਸਾਰੀ ਪ੍ਰਕਿਰਿਆ ਦੀ ਅਗਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਲਈ ਆਪਣੇ-ਆਪਣੇ ਨੁਮਾਇੰਦੇ ਤਾਇਨਾਤ ਕੀਤੇ ਜਾਣ | ਦਸਤਾਵੇਜ਼ਾਂ ਸੰਬੰਧੀ ਸ਼ੰਕਿਆਂ ਨੂੰ ਦੂਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ 2003 ਦੀਆਂ ਵੋਟਰ ਸੂਚੀਆਂ ਮਾਰਗ ਦਰਸ਼ਕ ਵਜੋਂ ਕੰਮ ਕਰ ਰਹੀਆਂ ਹਨ ਅਤੇ ਕੋਈ ਵੀ ਨਾਗਰਿਕ ਆਪਣੀ ਰਿਹਾਇਸ਼ ਦੇ ਸਬੂਤ ਵਜੋਂ ਮਾਪਿਆਂ ਤੇ ਦਾਦੀ-ਦਾਦੇ ਨਾਲ ਸੰਬੰਧਿਤ ਕੋਈ ਵੀ ਦਸਤਾਵੇਜ਼ ਸਬੂਤ ਵਜੋਂ ਪੇਸ਼ ਕਰ ਸਕਦੇ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਲਦ ਫਾਰਮ ਭਰ ਕੇ ਦੇਣ | ਉਨ੍ਹਾਂ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਨਿਰਧਾਰਿਤ ਸਮੇਂ ਤੋਂ ਵੋਟਰ 1 ਅਕਤੂਬਰ 2026 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਜਨ ਜੀਵਨ ਪ੍ਰਭਾਵਿਤ, ਤਾਪਮਾਨ 40 ਡਿਗਰੀ ਤੋਂ ਪਾਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।