16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 'ਆਪ' ਆਗੂ ਅਸ਼ੋਕ ਕਟਾਰੀਆ ਨੇ ਸ਼ਰਧਾਲੂਆਂ ਨੂੰ ਕੀਤਾ ਰਵਾਨਾ

ਅਜੀਤ ਡੈਸਕ 19-05-2026
ਟੱਪਰੀਆਂ ਖੁਰਦ, 18 ਮਈ (ਬੂਥਗੜ੍ਹੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਲਾਈ ਜਾ ਰਹੀ ਵਕਾਰੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਹਲਕਾ ਬਲਾਚੌਰ ਦੇ ਪਿੰਡ ਭੂਰੀਵਾਲੇ ਮਾਲੇਵਾਲ ਤੋਂ ਸ਼ਰਧਾਲੂਆਂ ਦਾ ਇਕ ਜੱਥਾ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਸਫ਼ਰ ਲਈ ਰਵਾਨਾ ਕੀਤਾ | ਜਥੇ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਇਕ ਇਤਿਹਾਸਕ ਕਦਮ ਹੈ | ਸੰਗਤਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕਰਨਗੇ | ਦੇਸ਼ ਭਗਤੀ ਦੇ ਪ੍ਰਤੀਕ ਜਲਿ੍ਹਆਂਵਾਲਾ ਬਾਗ ਤੇ ਵਾਹਗਾ ਬਾਰਡਰ ਦੀ ਰਿਟਰੀਟ ਸੈਰੇਮਨੀ ਦਾ ਆਨੰਦ ਮਾਣਨਗੇ | ਪ੍ਰਬੰਧਕਾਂ ਮੁਤਾਬਕ ਯਾਤਰੀਆਂ ਲਈ ਰਿਹਾਇਸ਼, ਖਾਣ-ਪੀਣ ਤੇ ਮੈਡੀਕਲ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਦੌਰਾਨ ਪਿੰਡ ਦੇ ਸਰਪੰਚ ਰਾਮ ਸਰੂਪ ਭੂੰਬਲਾ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਪ੍ਰਗਟਾਇਆ | ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ, ਸਥਾਨਕ ਪਤਵੰਤੇ ਸੱਜਣ ਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸੀਤਲਾ ਮਾਤਾ ਮੰਦਰ ਬੰਗਾ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਜਨ ਜੀਵਨ ਪ੍ਰਭਾਵਿਤ, ਤਾਪਮਾਨ 40 ਡਿਗਰੀ ਤੋਂ ਪਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।