16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰਹਾਲ ਕਾਜ਼ੀਆਂ ਸਕੂਲ 'ਚ ਗਰਿਲਾਂ ਤੋੜ ਕੇ ਹੋਈ ਚੋਰੀ

ਅਜੀਤ ਡੈਸਕ 19-05-2026
ਨਵਾਂਸ਼ਹਿਰ, 18 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਸਰਹਾਲ ਕਾਜ਼ੀਆਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਦੂਜੀ ਵਾਰ ਗਰਿਲਾਂ ਤੋੜ ਕੇ ਚੋਰੀ ਹੋਈ | ਸਕੂਲ ਦੇ ਸੇਵਾਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਮੁੱਖ ਮਾਰਗ 'ਤੇ ਲੱਗੀ ਗਰਿਲ ਨੂੰ ਤੋੜ ਕੇ ਜਨਰੇਟਰ ਦੀਆਂ ਬੈਟਰੀਆਂ ਨੂੰ ਚੋਰੀ ਕੀਤਾ ਗਿਆ | ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੋਰਾਂ ਵਲੋਂ ਗਰਿਲ ਤੋੜ ਕੇ ਚੋਰੀ ਕੀਤੀ ਗਈ ਅਤੇ ਸਕੂਲ ਦੇ 9 ਪੱਖੇ ਚੋਰੀ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪ੍ਰਬੰਧਕ ਕਮੇਟੀ ਨੂੰ ਸੂਚਿਤ ਕੀਤਾ ਅਤੇ ਮੌਕੇ 'ਤੇ ਕੇਵਲ ਸਿੰਘ ਸਾਧਪੁਰ ਪ੍ਰਬੰਧਕ ਕਮੇਟੀ ਮੈਂਬਰ ਪੁੱਜੇ ਤੇ ਉਨ੍ਹਾਂ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਸੰਬੰਧੀ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ |
ਪਿਛਲੀ ਖ਼ਬਰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਕੀਮਤਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ-ਚੌਧਰੀ ਅਜੈ ਮੰਗੂਪੁਰ ਅਗਲੀ ਖ਼ਬਰ ਪੰਜਾਬ ਸਰਕਾਰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਜਥੇਬੰਦੀ ਨੂੰ ਦਿੱਤੇ ਸਮੇਂ ਮੁਤਾਬਿਕ ਗੱਲਬਾਤ ਕਰਕੇ ਮੰਗਾਂ ਦਾ ਤੁਰੰਤ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।