16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੱਬਰ ਕਰਮ ਸਿੰਘ ਟਰੱਸਟ/ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 19-05-2026
ਨਵਾਂਸ਼ਹਿਰ/ਜਾਡਲਾ, 18 ਮਈ (ਦੀਦਾਰ ਸਿੰਘ ਸ਼ੇਤਰਾ, ਹਰਕੰਵਲ ਸਿੰਘ ਕੌਲਗੜ੍ਹ)-ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਸਾਰੇ ਵਿਸ਼ਿਆਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਾਇੰਸ ਗਰੁੱਪ ਦੇ ਤਰਨਜੀਤ ਸਿੰਘ ਨੇ 445 ਅੰਕ ਪ੍ਰਾਪਤ ਕਰਕੇ ਪਹਿਲਾ, ਜਸਕਰਨ ਕੌਰ ਨੇ 440 ਅੰਕ ਪ੍ਰਾਪਤ ਕਰਕੇ ਦੂਜਾ ਤੇ ਜਸਮੀਨ ਕੌਰ ਨੇ 429 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਕਮਰਸ ਗਰੁੱਪ ਵਿਚ ਜਸਦੀਪ ਗੰਗੜ ਨੇ 469 ਅੰਕ ਪ੍ਰਾਪਤ ਕਰਕੇ ਪਹਿਲਾ, ਮਨਰਾਜ ਸਿੰਘ ਨੇ 466 ਅੰਕਾਂ ਨਾਲ ਦੂਜਾ ਤੇ ਮਨਦੀਪ ਕੌਰ ਨੇ 463 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਆਰਟਸ ਗਰੁੱਪ ਵਿਚੋਂ ਸਿਮਰਤ ਨੇ 435 ਅੰਕ ਪ੍ਰਾਪਤ ਕਰਕੇ ਪਹਿਲਾ, ਤੁਸ਼ਾਰ ਕੁਮਾਰ ਨੇ 436 ਅੰਕ ਪ੍ਰਾਪਤ ਕਰਕੇ ਦੂਜਾ ਤੇ ਭੁਪਿੰਦਰ ਕੌਰ ਨੇ 425 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਬੱਚਿਆਂ ਨੂੰ ਇਸ ਵਧੀਆ ਕਾਰਗੁਜ਼ਾਰੀ ਨਾਲ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਣ ਲਈ ਟਰੱਸਟ ਦੇ ਪ੍ਰਧਾਨ ਕੇਹਰ ਸਿੰਘ ਥਾਂਦੀ, ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਵਲੋਂ ਮੁਬਾਰਕ ਬਾਅਦ ਦਿੰਦੇ ਹੋਇਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੇ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ, ਪਿ੍ੰਸੀਪਲ ਰਾਜ ਰਾਣੀ ਅਤੇ ਅਧਿਆਪਕਾਂ ਵਲੋਂ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ |
ਪਿਛਲੀ ਖ਼ਬਰ ਅਕਾਲੀ ਦਲ ਹਾਈਕਮਾਨ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ -ਹਨੀ ਟੌਂਸਾ ਅਗਲੀ ਖ਼ਬਰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਕੀਮਤਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ-ਚੌਧਰੀ ਅਜੈ ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।