16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਕਾਲੀ ਦਲ ਹਾਈਕਮਾਨ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ -ਹਨੀ ਟੌਂਸਾ

ਅਜੀਤ ਡੈਸਕ 19-05-2026
ਸੜੋਆ, 18 ਮਈ (ਹਰਮੇਲ ਸਹੂੰਗੜਾ) - ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਧੜਕ ਤੇਜ਼ ਤਰਾਰ ਤੇ ਨੌਜਵਾਨ ਬੁਲਾਰੇ ਅਤੇ ਨਵ ਨਿਯੁਕਤ ਹਲਕਾ ਬਲਾਚੌਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਨੀ ਟੌਂਸਾ ਨੇ ਕਿਹਾ ਕਿ ਅਕਾਲੀ ਦਲ ਹਾਈ ਕਮਾਂਡ ਵੱਲੋਂ ਜੋ ਮੈਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੇ ਲਈ ਦਿਨ ਰਾਤ ਮਿਹਨਤ ਕਰਕੇ ਸਿਖਰਾਂ ਤੱਕ ਜਾਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਹਲਕੇ ਦੇ ਹਰ ਪਿੰਡ ਹਰ ਵਰਕਰ ਨੂੰ ਨਾਲ ਲੈ ਕੇ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ ਕੀਤਾ ਜਾਵੇਗਾ | ਹਨੀ ਨੇ ਹਲਕਾ ਬਲਾਚੌਰ ਦੇ ਪਿੰਡ ਸਹੂੰਗੜਾ ਵਿਖੇ ਅਕਾਲੀ ਦਲ ਦੇ ਬਲਾਕ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਹਰ ਵਰਕਰ ਦਾ ਮਾਣ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਹਰ ਪਿੰਡ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਹਨਾਂ ਇਹ ਵੀ ਕਿਹਾ ਕਿ ਹਾਈ ਕਮਾਂਡ ਦੇ ਹੁਕਮ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਉਹਨਾਂ ਆਪ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਹਲਕੇ ਅੰਦਰ ਵਿਕਾਸ ਦੀਆਂ ਡੀਂਗਾਂ ਮਾਰਨ ਵਾਲੀ ਆਪ ਸਰਕਾਰ ਵਿਕਾਸ ਪੱਖੋਂ ਪੱਛੜ ਚੁੱਕੀ ਹੈ ਅਤੇ ਹਲਕੇ ਦੀਆਂ ਸੜਕਾਂ ਦਾ ਬਹੁਤ ਹੀ ਮਾੜਾ ਹਾਲ ਹੋਇਆ ਹੈ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਵਿੱਚ ਜੋ ਪੱਥਰ ਪਾਇਆ ਹੋਇਆ ਹੈ ਉਹ ਪੱਥਰ ਖਿਲਿਆ ਪਿਆ ਹੋਣ ਕਰਕੇ ਸੜਕਾਂ ਵਿੱਚੋਂ ਮੋਟਰ ਗੱਡੀਆਂ ਸਾਈਕਲ ਲੰਘਾਉਣੇ ਔਖੇ ਹੋ ਰਹੇ ਹਨ | ਇਸ ਮੌਕੇ ਉਹਨਾਂ ਨਾਲ ਸਾਬਕਾ ਬਲਾਕ ਸੰਮਤੀ ਚੇਅਰਮੈਨ ਚੌਧਰੀ ਵਿਮਲ ਕੁਮਾਰ, ਤਰਲੋਚਨ ਸਿੰਘ ਰੱਕੜ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਬਲਾਚੌਰ, ਸੁਰਜੀਤ ਕੋਹਲੀ, ਦਲਜੀਤ ਸਿੰਘ ਮਾਣੇਵਾਲ ,ਚੌਧਰੀ ਗੌਰਵ ਕੁਮਾਰ ਅਤੇ ਸੁਲਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੱਕੀ ਮੰਗਾਂ ਲਈ ਅੱਜ ਮੋਗਾ ਰੈਲੀ ਨੂੰ ਜਾਣਗੇ ਪੀ. ਡਬਲਿਊ. ਡੀ. ਦੇ ਇਲੈਕਟਰੀਕਲ ਅਗਲੀ ਖ਼ਬਰ ਬੱਬਰ ਕਰਮ ਸਿੰਘ ਟਰੱਸਟ/ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।