ਔੜ/ਝਿੰਗੜਾਂ, 18 ਮਈ (ਕੁਲਦੀਪ ਸਿੰਘ ਝਿੰਗੜ)-ਪਿੰਡ ਗੜ੍ਹੀ ਅਜੀਤ ਸਿੰਘ ਦੇ ਅਕਾਲੀ ਆਗੂ ਭੁਪਿੰਦਰ ਸਿੰਘ ਗਿੱਲ ਗੜ੍ਹੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਜਿਸ 'ਚ ਪਿੰਡ ਵਾਸੀਆਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਜਥੇ. ਸੁਖਦੀਪ ਸਿੰਘ ਸ਼ੁਕਾਰ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਨਾਲ ਪਿ੍ੰਸੀਪਲ ਨਛੱਤਰ ਸਿੰਘ ਸੁਮਨ ਜਨਰਲ ਸਕੱਤਰ ਐਸ. ਸੀ. ਵਿੰਗ ਪੰਜਾਬ, ਟਕਸਾਲੀ ਅਕਾਲੀ ਆਗੂ ਹਰਨੇਕ ਸਿੰਘ ਨੇਕਾ ਸਾਬਕਾ ਸਰਪੰਚ ਮੱਲ੍ਹਾ ਬੇਦੀਆਂ, ਕੇਸਰ ਸਿੰਘ ਮੱਲ੍ਹੀ ਮਹਿਮੂਦਪੁਰ, ਅਮਰੀਕ ਸਿੰਘ ਪੁਰੇਵਾਲ, ਰਾਜਿੰਦਰ ਸਿੰਘ ਨੰਗਲ ਜੱਟਾਂ, ਜਗਤਾਰ ਸਿੰਘ ਮੱਲਾ ਬੇਦੀਆਂ ਆਦਿ ਹਾਜ਼ਰ ਸਨ | ਇਸ ਮੌਕੇ ਜਥੇ. ਸੁਖਦੀਪ ਸਿੰਘ ਸੁਕਾਰ ਨੇ ਇਕੱਤਰ ਪਿੰਡ ਵਾਸੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਆਪ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਬਹੁਤ ਦੁਖੀ ਹਨ | ਉਨ੍ਹਾਂ ਕਿਹਾ ਕਿ ਜੋ ਵੀ ਸੂਬੇ ਦਾ ਵਿਕਾਸ ਹੋਇਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਜ ਅੰਦਰ ਹੀ ਹੋਇਆ ਹੈ ਤੇ ਉਸ ਸਮੇਂ ਦੀਆਂ ਚਲਾਈਆਂ ਹੋਈਆਂ ਲੋਕ ਭਲਾਈ ਸਕੀਮਾਂ ਦਾ ਸੂਬੇ ਦੇ ਲੋਕ ਲਾਭ ਰਹੇ ਹਨ | ਅਕਾਲੀ ਆਗੂ ਭੁਪਿੰਦਰ ਸਿੰਘ ਗਿੱਲ ਗੜ੍ਹੀ ਨੇ ਮੀਟਿੰਗ ਵਿਚ ਪੁੱਜੇ ਸੀਨੀਅਰ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਜਥੇ ਸੁਖਦੀਪ ਸਿੰਘ ਸ਼ੁਕਾਰ ਹਲਕਾ ਇੰਚਾਰਜ ਨਵਾਂਸ਼ਹਿਰ ਤੇ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਪਿ੍ੰਸੀਪਲ ਨਛੱਤਰ ਸਿੰਘ ਸੁਮਨ ਜਨਰਲ ਸਕੱਤਰ ਐਸ. ਸੀ. ਵਿੰਗ ਪੰਜਾਬ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਪੰਚ, ਮੋਹਨ ਸਿੰਘ ਦੁਸਾਂਝ, ਰਣਜੀਤ ਸਿੰਘ ਜੀਤਾ, ਸੋਹਣ ਸਿੰਘ ਗੋਗੀ, ਪਰਮਜੀਤ ਸਿੰਘ ਢਿੱਲੋਂ, ਪਾਲਾ ਸਿੰਘ ਕੈਰੋਂ, ਹਰਪ੍ਰੀਤ ਸਿੰਘ ਛੋਕਰ, ਗੁਰਵਿੰਦਰ ਸਿੰਘ ਗਿੱਲ, ਜੋਗਿੰਦਰ ਸਿੰਘ ਬੈਂਸ, ਗੁਰਨਾਮ ਸਿੰਘ ਚੋਟ ਆਦਿ ਹਾਜ਼ਰ ਸਨ |
ਗੜ੍ਹੀ ਅਜੀਤ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ
ਅਜੀਤ ਡੈਸਕ
19-05-2026