ਬਲਾਚੌਰ, 19 ਮਈ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਸ਼ਹਿਰ ਦੇ ਕਾਰੋਬਾਰੀਆਂ ਦੁਕਾਨਦਾਰਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਜਿਨ੍ਹਾਂ ਵਿੱਚ ਆਵਾਜਾਈ ਸਬੰਧੀ ਮੁਸ਼ਕਿਲ ਸਭ ਤੋਂ ਅਹਿਮ ਹਨ ਦੇ ਹੱਲ ਲਈ ਡੀ.ਐਸ.ਪੀ ਦਫਤਰ ਬਲਾਚੌਰ ਵਿਖੇ ਵਪਾਰ ਮੰਡਲ ਦੇ ਵਫਦ ਨਾਲ ਡੀ.ਐਸ.ਪੀ ਹਿੰਮਤ ਮਲਹੋਤਰਾ ਵਲੋਂ ਉਚੇਚੇ ਤੌਰ 'ਤੇ ਮੀਟਿੰਗ ਕੀਤੀ ਗਈ | ਜਿਸ ਵਿੱਚ ਐਸ.ਐਚ.ਓ ਕਮਲ ਤਨੇਜਾ, ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਵੀ ਮੌਜੂਦ ਰਹੇ | ਇਸ ਮੌਕੇ ਦੁਕਾਨਦਾਰਾਂ ਅਤੇ ਵਪਾਰ ਮੰਡਲ ਦੇ ਵਫਦ ਵੱਲੋਂ ਦੱਸੀਆਂ ਗਈਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਡੀ.ਐੱਸ.ਪੀ. ਹਿੰਮਤ ਮਲਹੋਤਰਾ ਅਤੇ ਪ੍ਰਧਾਨ ਲਾਡੀ ਰਾਣਾ ਨੇ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੀ ਸਥਾਈ ਹੱਲ ਕੱਢਿਆ ਜਾਵੇਗਾ |? ਮੀਟਿੰਗ ਉਪਰੰਤ ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ ਨੇ ਦੱਸਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਸੁਲਝਾਉਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਉਂਦੇ ਕੁਝ ਹੀ ਦਿਨਾਂ ਵਿੱਚ ਟ੍ਰੈਫਿਕ ਪੁਲਿਸ ਅਤੇ ਡੀ.ਐੱਸ.ਪੀ. ਬਲਾਚੌਰ ਨਾਲ ਮਿਲ ਕੇ ਭੱਦੀ ਰੋਡ ਅਤੇ ਗਹੂੰਣ ਰੋਡ ਨੂੰ ਵਨ-ਵੇਅ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ | ?ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਵੀ ਕੀਤੀ ਗਈ ਹੈ | ਨਗਰ ਕੌਂਸਲ ਪ੍ਰਧਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਦੁਕਾਨਾਂ ਦੇ ਬਾਹਰ ਕੀਤੇ ਗਏ ਨਾਜ਼ਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਉਠਾਇਆ ਜਾਵੇਗਾ ਤਾਂ ਜੋ ਪੈਦਲ ਚੱਲਣ ਵਾਲੇ ਰਾਹਗੀਰਾਂ ਅਤੇ ਗਾਹਕਾਂ ਨੂੰ ਕੋਈ ਦਿਕੱਤ ਪੇਸ਼ ਨਾ ਆਵੇ | ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ | ?ਮੀਟਿੰਗ ਵਿੱਚ ਇਹ ਰਹੇ ਮੌਜੂਦ ?ਇਸ ਅਹਿਮ ਮੀਟਿੰਗ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵਪਾਰ ਮੰਡਲ ਬਲਾਚੌਰ ਦੇ ਪ੍ਰਧਾਨ ਰਾਜੂ ਨਰੰਗ, ਵਪਾਰ ਮੰਡਲ ਦੇ ਉਪ ਪ੍ਰਧਾਨ ਰਿੱਕੀ ਬਜਾਜ, ਫਰਨੀਚਰ ਯੂਨੀਅਨ ਦੇ ਪ੍ਰਧਾਨ ਰਾਮਾ ਧੀਮਾਨ, ਹੈਰੀ ਗੁਲਾਟੀ, ਰਾਮਪਾਲ, ਮਹੇਸ਼ੀ ਕੌਂਸਲਰ ਅਤੇ ਪੇਂਟੀ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਦੁਕਾਨਦਾਰ ਅਤੇ ਪਤਵੰਤੇ ਸੱਜਣ ਮੌਜੂਦ ਸਨ |