29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 20-05-2026
ਔੜ/ਝਿੰਗੜਾਂ, 19 ਮਈ (ਕੁਲਦੀਪ ਸਿੰਘ ਝਿੰਗੜ) - ਸੀ.ਬੀ.ਐਸ. ਈ ਬੋਰਡ ਦਿੱਲੀ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ 'ਚ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ ਝਿੰਗੜਾਂ ਦਾ ਮੈਡੀਕਲ, ਨਾਨ ਮੈਡੀਕਲ, ਕਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਸਕੂਲ ਮੈਨੇਜਰ ਕਮਲਜੀਤ ਸਿੰਘ ਗਰਚਾ ਵੱਲੋਂ ਸਾਰੇ ਸਟਰੀਮਾਂ ਵਿੱਚੋਂ ਚੰਗੇ ਅੰਕ ਲੈ ਕੇ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਅੱਗੇ ਤੋਂ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਦੱਸਿਆ ਕਿ ਮੈਡੀਕਲ ਗਰੁੱਪ ਵਿੱਚੋਂ ਹਰਮਨ ਕੌਰ ਨੇ 94.3 ਫੀਸਦੀ, ਕਮਰਸ ਗਰੁੱਪ ਵਿੱਚੋਂ ਪਲਕ ਜਨਾਗਲ ਨੇ 93.7 ਫੀਸਦੀ, ਆਰਟਸ ਗਰੁੱਪ 'ਚੋਂ ਨਤਾਸ਼ਾ ਨੇ 92.9 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਬਾਕੀ ਬੱਚੇ ਵੀ ਚੰਗੇ ਅੰਕ ਲੈ ਕੇ ਪਾਸ ਹੋਏ | ਉਨ੍ਹਾਂ ਪਾਸ ਹੋਏ ਸਾਰੇ ਬੱਚਿਆਂ, ਸਕੂਲ ਦੇ ਮਿਹਨਤੀ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨਵੀਆਂ ਜਮਾਤਾਂ ਵਿੱਚ ਪ੍ਰਮੋਟ ਹੋਏ ਬੱਚਿਆਂ ਨੂੰ ਭਵਿੱਖ ਵਿੱਚ ਵੀ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ ਤੋਂ ਇਲਾਵਾ ਸਕੂਲ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰ੍ਹਵੀਂ 'ਚੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚੇ ਸਨਮਾਨਿਤ ਅਗਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ 'ਪਰਸਨੈਲਟੀ ਅਤੇ ਇੰਗਲਿਸ਼ ਸਕਿੱਲ ਡਿਵੈਲਪਮੈਂਟ ਅਤੇ ਕੰਪਿਊਟਰ ਟ੍ਰੇਨਿੰਗ ਕੋਰਸ' ਸਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।