29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ ਚੋਣਾਂ 'ਚ ਪੜਤਾਲ ਉਪਰੰਤ 197 ਨਾਮਜ਼ਦਗੀ ਪੱਤਰ ਯੋਗ ਪਾਏ

ਅਜੀਤ ਡੈਸਕ 20-05-2026
ਨਵਾਂਸ਼ਹਿਰ, 19 ਮਈ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹੇ 'ਚ ਨਗਰ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਕੁੱਲ 197 ਨਾਮਜ਼ਦਗੀ ਪੱਤਰ ਯੋਗ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਵਿਚਲੀਆਂ 3 ਨਗਰ ਕੌਂਸਲਾਂ ਲਈ ਕੁੱਲ 203 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ ਅਤੇ ਪੜਤਾਲ ਉਪਰੰਤ 6 ਨਾਮਜ਼ਦਗੀਆਂ ਅਯੋਗ ਪਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬੰਗਾਂ ਲਈ 64, ਨਗਰ ਕੌਂਸਲ ਨਵਾਂਸ਼ਹਿਰ ਲਈ 87 ਅਤੇ ਨਗਰ ਕੌਂਸਲ ਰਾਹੋਂ ਲਈ 46 ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ |
ਪਿਛਲੀ ਖ਼ਬਰ ਆਪਣੇ ਵਾਰਡ ਦੀ ਹਰ ਸਮੱਸਿਆ ਹੱਲ ਕਰਾਂਗਾ -ਪੰਮਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦਰਮਿਆਨ ਪੇਪਰ ਰੱਦ ਹੋਣ 'ਤੇ ਲਗਾਇਆ ਧਰਨਾ ਦੂਜੇ ਦਿਨ ਦੁਪਹਿਰ ਤੱਕ ਰਿਹਾ ਜਾਰੀ ਏ.ਡੀ.ਸੀ ਨੂੰ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।