29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬੰਗਾ ਨਗਰ ਕੌਂਸਲ ਚੋਣਾਂ 'ਚ ਨਾਮਜ਼ਦਗੀਆਂ ਵਾਪਸੀ ਤੋਂ ਬਾਅਦ 15 ਵਾਰਡਾਂ ਲਈ 52 ਉਮੀਦਵਾਰ ਮੈਦਾਨ ਵਿਚ

ਅਜੀਤ ਡੈਸਕ 20-05-2026
ਬੰਗਾ, 19 ਮਈ (ਧਰਮਵੀਰ ਪਾਲ)-ਪੰਜਾਬ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਬੰਗਾ ਨਗਰ ਕੌਂਸਲ ਦਫ਼ਤਰ ਵਿੱਚ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਾਰੀਖ਼ ਸੀ | ਨਾਮਜ਼ਦਗੀਆਂ ਵਾਪਸੀ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਬੰਗਾ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਵਿਪਨ ਭੰਡਾਰੀ ਵੱਲੋਂ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਗਈ | ਇਸ ਦੇ ਨਾਲ ਹੀ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਗਏ | ਬੰਗਾ ਨਗਰ ਕੌਂਸਲ ਦੇ 15 ਵਾਰਡਾਂ ਵਿੱਚ ਹੁਣ ਕੁੱਲ 52 ਉਮੀਦਵਾਰ ਚੋਣ ਮੈਦਾਨ ਵਿੱਚ ਹਨ | ਕਾਂਗਰਸ ਪਾਰਟੀ ਵੱਲੋਂ 15 ਦੇ 15 ਵਾਰਡਾਂ ਵਿੱਚ ਉਮੀਦਵਾਰ ਖੜੇ ਕੀਤੇ ਗਏ ਹਨ, ਜਦਕਿ ਆਮ ਆਦਮੀ ਪਾਰਟੀ ਵੱਲੋਂ 14, ਸ਼੍ਰੋਮਣੀ ਅਕਾਲੀ ਦਲ ਵੱਲੋਂ 9, ਭਾਰਤੀ ਜਨਤਾ ਪਾਰਟੀ ਵੱਲੋਂ 3 ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 2 ਉਮੀਦਵਾਰ ਮੈਦਾਨ ਵਿੱਚ ਹਨ | ਇਸ ਤੋਂ ਇਲਾਵਾ 9 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ | ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਵੱਲੋਂ ਪਰਮਜੀਤ ਕੌਰ, ਆਮ ਆਦਮੀ ਪਾਰਟੀ ਵੱਲੋਂ ਵੰਦਨਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਬਜੀਤ ਕੌਰ ਚੋਣ ਮੈਦਾਨ ਵਿੱਚ ਹਨ | ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਮੁਕੇਸ਼ ਕੁਮਾਰ ਘਈ, ਕਾਂਗਰਸ ਦੇ ਸ਼ੰਕਰ ਦਾਸ ਅਤੇ ਆਜ਼ਾਦ ਉਮੀਦਵਾਰ ਹਿੰਮਤ ਕੁਮਾਰ ਮੈਦਾਨ ਵਿੱਚ ਹਨ | ਵਾਰਡ ਨੰਬਰ 3 ਤੋਂ ਕਾਂਗਰਸ ਦੀ ਬਲਵੀਰ ਕੌਰ, ਆਮ ਆਦਮੀ ਪਾਰਟੀ ਦੀ ਰਾਜਵਿੰਦਰ ਕੌਰ ਅਤੇ ਆਜ਼ਾਦ ਉਮੀਦਵਾਰ ਛਾਇਆ ਰਾਣੀ ਚੋਣ ਲੜ ਰਹੇ ਹਨ | ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਅੰਮਿ੍ਤ ਸਿੰਘ, ਕਾਂਗਰਸ ਦੇ ਪ੍ਰਮੋਦ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਸਵਿੰਦਰ ਸਿੰਘ ਮਾਨ ਮੈਦਾਨ ਵਿੱਚ ਹਨ | ਵਾਰਡ ਨੰਬਰ 5 ਤੋਂ ਕਾਂਗਰਸ ਦੀ ਸੁਖਜਿੰਦਰ ਕੌਰ, ਆਮ ਆਦਮੀ ਪਾਰਟੀ ਦੀ ਰੇਨੂੰ ਬਾਲਾ ਅਤੇ ਭਾਜਪਾ ਦੀ ਅਨੀਤਾ ਖੋਸਲਾ ਚੋਣ ਲੜ ਰਹੀਆਂ ਹਨ | ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੀ ਮੋਨਿਕਾ ਵਾਲੀਆ, ਕਾਂਗਰਸ ਦੇ ਜਗਦੀਸ਼ ਲਾਲ, ਭਾਜਪਾ ਦੇ ਨਰੇਸ਼ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਸੁਰਿੰਦਰ ਕੁਮਾਰ ਮੈਦਾਨ ਵਿੱਚ ਹਨ | ਵਾਰਡ ਨੰਬਰ 7 ਤੋਂ ਕਾਂਗਰਸ ਦੀ ਬਲਵੀਰ ਕੌਰ, ਆਮ ਆਦਮੀ ਪਾਰਟੀ ਦੀ ਰਾਜ ਕੁਮਾਰੀ, ਸ਼੍ਰੋਮਣੀ ਅਕਾਲੀ ਦਲ ਦੇ ਰਮੇਸ਼ ਕੁਮਾਰੀ ਭਾਟੀਆ, ਬਸਪਾ ਦੇ ਰਵਿੰਦਰ ਮਹਿਮੀ ਅਤੇ ਆਜ਼ਾਦ ਉਮੀਦਵਾਰ ਨਿਰਮਲਾ ਦੇਵੀ ਚੋਣ ਲੜ ਰਹੇ ਹਨ | ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੀਤ ਸਿੰਘ ਭਾਟੀਆ, ਕਾਂਗਰਸ ਦੀ ਰਸ਼ਪਾਲ ਕੌਰ, ਆਮ ਆਦਮੀ ਪਾਰਟੀ ਦੇ ਬਲਜੀਤ ਕੁਮਾਰ ਅਤੇ ਬਸਪਾ ਦੇ ਹਰਜਿੰਦਰ ਕੁਮਾਰ ਮੈਦਾਨ ਵਿੱਚ ਹਨ | ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਅਮਰੀਕ ਸਿੰਘ, ਕਾਂਗਰਸ ਦੇ ਮਨਜਿੰਦਰ ਮੋਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਤਲਵਿੰਦਰ ਕੌਰ ਚੋਣ ਮੈਦਾਨ ਵਿੱਚ ਹਨ | ਵਾਰਡ ਨੰਬਰ 10 ਤੋਂ ਕਾਂਗਰਸ ਦੇ ਹਰਬੰਸ ਸਿੰਘ, ਆਮ ਆਦਮੀ ਪਾਰਟੀ ਦੀ ਲਵਲੀਨ ਸੁੰਡਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁੱਚਾ ਰਾਮ ਮੈਦਾਨ ਵਿੱਚ ਹਨ | ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੀਨੂੰ ਅਤੇ ਆਜ਼ਾਦ ਉਮੀਦਵਾਰ ਕਵਿਤਾ ਅਭੀ ਚੋਣ ਲੜ ਰਹੀਆਂ ਹਨ | ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ, ਕਾਂਗਰਸ ਦੀ ਨੀਨਾ ਸ਼ਰਮਾ ਅਤੇ ਆਜ਼ਾਦ ਉਮੀਦਵਾਰ ਸੰਜੀਵ ਮੋਹਣ ਮੈਦਾਨ ਵਿੱਚ ਹਨ | ਵਾਰਡ ਨੰਬਰ 13 ਤੋਂ ਕਾਂਗਰਸ ਦੀ ਕੀਮਤੀ ਸੱਦੀ, ਆਮ ਆਦਮੀ ਪਾਰਟੀ ਦੀ ਮੀਨੂੰ ਅਤੇ ਭਾਜਪਾ ਦੀ ਕੁਸਮ ਬਡਿਆਲ ਚੋਣ ਮੈਦਾਨ ਵਿੱਚ ਹਨ | ਵਾਰਡ ਨੰਬਰ 14 ਤੋਂ ਕਾਂਗਰਸ ਦੇ ਲੈਂਹਿਬਰ ਰਾਮ ਚੁੰਬਰ, ਆਮ ਆਦਮੀ ਪਾਰਟੀ ਦੇ ਨਰਿੰਦਰਜੀਤ, ਸ਼੍ਰੋਮਣੀ ਅਕਾਲੀ ਦਲ ਦੇ ਸੁਰਿੰਦਰ ਕੁਮਾਰ ਅਤੇ ਆਜ਼ਾਦ ਉਮੀਦਵਾਰ ਸੁਰਿੰਦਰ ਕੁਮਾਰ ਤੇ ਬਹਾਦਰ ਸਿੰਘ ਮੈਦਾਨ ਵਿੱਚ ਹਨ | ਇਸ ਤਰ੍ਹਾਂ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਮੀਨਾ ਕੁਮਾਰੀ, ਕਾਂਗਰਸ ਦੀ ਗੀਤਾ ਦੇਵੀ, ਸ਼੍ਰੋਮਣੀ ਅਕਾਲੀ ਦਲ ਦੀ ਆਸ਼ਾ ਰਾਣੀ ਅਤੇ ਆਜ਼ਾਦ ਉਮੀਦਵਾਰ ਸਰੋਜ ਬਾਲਾ ਚੋਣ ਲੜ ਰਹੀਆਂ ਹਨ | 26 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਬੰਗਾ ਸ਼ਹਿਰ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਚੁੱਕੀਆਂ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਨੂੰ ਰਫ਼ਤਾਰ ਦਿੱਤੀ ਜਾ ਰਹੀ ਹੈ | ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ ਅਤੇ ਦੇਰ ਸ਼ਾਮ ਤੱਕ ਨਤੀਜੇ ਘੋਸ਼ਿਤ ਕਰ ਦਿੱਤੇ ਜਾਣਗੇ |
ਪਿਛਲੀ ਖ਼ਬਰ ਸਿੱਖਿਆ ਸੇਵਾ ਸੁਸਾਇਟੀ ਬੰਗਾ ਵਲੋਂ ਬਾਬਾ ਗੋਲਾ ਸਕੂਲ ਬੰਗਾ ਦੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।