29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਤਨਾਮ ਸਿੰਘ ਭੰਗਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 20-05-2026
ਸਾਹਲੋਂ, 19 ਮਈ (ਜਰਨੈਲ ਸਿੰਘ ਨਿੱਘ੍ਹਾ) - ਭੰਗਲ ਪੈਟਰੋਲ ਪੰਪ ਉੜਾਪੜ ਦੇ ਮਾਲਕ ਅਤੇ ਉੱਘੇ ਸਮਾਜ ਸੇਵੀ ਸਤਨਾਮ ਸਿੰਘ ਭੰਗਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ. ਗੁਰਦੇਵ ਸਿੰਘ ਭੰਗਲ (96) ਬਿਤੀ ਰਾਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਅਚਾਨਕ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਜਾ ਬਿਰਾਜੇ | ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਅਮਰਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੇ ਲੜਕਿਆਂ ਦੇ ਵਿਦੇਸ਼ੋਂ ਪਰਤਣ ਉਪਰੰਤ ਬੁੱਧਵਾਰ ਨੂੰ ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ ਵਿੱਚ ਭੰਗਲ ਪਰਿਵਾਰ ਨਾਲ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਗਹਿਰੇ ਦੁੱਖ ਦਾ ਪਗਟਾਵਾਂ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਹਥਿਆਰ ਚੁੱਕ ਕੇ ਚੱਲਣ 'ਤੇ ਮਨਾਹੀ- ਜ਼ਿਲ੍ਹਾ ਮੈਜਿਸਟਰੇਟ ਅਗਲੀ ਖ਼ਬਰ ਡੀਜ਼ਲ-ਪੈਟਰੋਲ ਦੀਆਂ ਵਧੀਆ ਕੀਮਤਾਂ ਨੇ ਮੱਧ ਵਰਗ ਦਾ ਲੱਕ ਤੋੜਿਆ-ਆਦੋਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।