29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਹਥਿਆਰ ਚੁੱਕ ਕੇ ਚੱਲਣ 'ਤੇ ਮਨਾਹੀ- ਜ਼ਿਲ੍ਹਾ ਮੈਜਿਸਟਰੇਟ

ਅਜੀਤ ਡੈਸਕ 20-05-2026
ਨਵਾਂਸ਼ਹਿਰ, 19 ਮਈ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਨਵਾਂਸ਼ਹਿਰ, ਨਗਰ ਕੌਂਸਲ ਬੰਗਾ, ਨਗਰ ਕੌਂਸਲ ਰਾਹੋਂ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਨਗਰ ਕੌਂਸਲ ਨਵਾਂਸ਼ਹਿਰ, ਨਗਰ ਕੌਂਸਲ ਬੰਗਾ ਅਤੇ ਨਗਰ ਕੌਂਸਲ ਰਾਹੋਂ ਦੀ ਹਦੂਦ ਅੰਦਰ ਅਸਲਾ ਲਾਇਸੰਸੀਆਂ ਨੂੰ ਆਪਣੇ- ਆਪਣੇ ਹਥਿਆਰ ਚੁੱਕ ਕੇ ਚੱਲਣ 'ਤੇ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ | ਇਹ ਹੁਕਮ ਆਰਮੀ ਪਰਸੋਨਲ ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ 'ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ | ਇਸ ਤੋਂ ਇਲਾਵਾ ਬੈਂਕਾਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ, ਜਿਨਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ 'ਤੇ ਲਾਗੂ ਨਹੀਂ ਹੋਵੇਗਾ | ਇਹ ਹੁਕਮ ਉਕਤ ਚੋਣ ਪ੍ਰਕਿਰਿਆ ਮੁਕੰਮਲ ਹੁਣ ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਚੇਤ ਰਾਮ ਰਤਨ ਨੂੰ ਐਸ. ਸੀ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਸਤਨਾਮ ਸਿੰਘ ਭੰਗਲ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।