29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੱਲੀ ਉੱਚੀ ਵਿਖੇ ਸਕੂਲ ਦੇ ਬੱਚਿਆਂ ਨੂੰ ਵੰਡੀ ਗਈ ਲੇਖਣੀ ਸਮੱਗਰੀ

ਅਜੀਤ ਡੈਸਕ 20-05-2026
ਪੱਲੀ ਝਿੱਕੀ, 19 ਮਈ (ਕੁਲਦੀਪ ਸਿੰਘ ਪਾਬਲਾ)-ਪਿੰਡ ਪੱਲੀ ਉੱਚੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਲੇਖਣੀ ਸਮੱਗਰੀ ਵੰਡਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਕਾਪੀਆਂ, ਪੈਨ ਅਤੇ ਹੋਰ ਪੜ੍ਹਾਈ ਸੰਬੰਧੀ ਸਮੱਗਰੀ ਭੇਂਟ ਕਰਕੇ ਉਨ੍ਹਾਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕੀਤਾ ਗਿਆ | ਪ੍ਰੋਗਰਾਮ ਵਿੱਚ ਉਚੇਚੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਖਾਰਾ ਸੀਨੀਅਰ ਵਾਈਸ ਪ੍ਰਧਾਨ ਹਲਕਾ ਨਵਾਂਸ਼ਹਿਰ ਅਤੇ ਹਰਦੀਪ ਸਿੰਘ ਪੱਲੀ ਉੱਚੀ ਸਾਬਕਾ ਸਰਪੰਚ ਐਸ.ਸੀ ਵਿੰਗ ਹਲਕਾ ਇੰਚਾਰਜ ਨੇ ਸ਼ਿਰਕਤ ਕੀਤੀ | ਇਸ ਦੌਰਾਨ ਐਂਕਰ ਸੋਨੀ ਸਰੋਆ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੇ ਚੱਲ ਰਹੇ ਅਤੇ ਅਧੂਰੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਹਰਪ੍ਰੀਤ ਖਾਰਾ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ | ਉਨ੍ਹਾਂ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਗੁਰਮੀਤ ਸਿੰਘ ਅਕਾਲੀ ਆਗੂ, ਕਪਿਲ ਕਿ੍ਪਾਲ, ਕਨਵਰ ਖਾਰਾ, ਹਰਸ਼ ਜਾਗੜਾਂ, ਨਾਮਦੇਵ ਪੰਚ, ਸੁਰਜੀਤ ਸਿੰਘ, ਮੈਡਮ ਮਨਜੀਤ ਕੌਰ, ਸੁਨੀਤਾ ਰਾਣੀ, ਹਰਜਿੰਦਰ ਕੌਰ, ਸੁਖਵਿੰਦਰ ਕੌਰ ਅਤੇ ਰਣਜੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਰਿਜਨਲ ਟਰਾਂਸਪੋਰਟ ਅਫ਼ਸਰ ਵਲੋਂ ਜ਼ਿਲ੍ਹੇ ਦੇ ਆਟੋ ਰਿਕਸ਼ਾ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣ ਕਰਨ ਦੀ ਅਪੀਲ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਚੇਤ ਰਾਮ ਰਤਨ ਨੂੰ ਐਸ. ਸੀ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।