29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਵਲੋਂ ਲਗਾਈਆਂ ਵੱਖ-ਵੱਖ ਪਾਬੰਦੀਆਂ ਮੂੰਹ ਢਕ ਕੇ ਡਰਾਈਵਿੰਗ ਕਰਨ 'ਤੇ ਲਗਾਈ ਪਾਬੰਦੀ

ਅਜੀਤ ਡੈਸਕ 20-05-2026
ਨਵਾਂਸ਼ਹਿਰ, 19 ਮਈ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ 'ਤੇ ਪਾਬੰਦੀ ਲਗਾਈ ਹੈ | ਇਹ ਪਾਬੰਦੀ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ | ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿੱਚ ਆਮ ਤੌਰ 'ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ 'ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ | ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ | ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ | ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ਤੇ ਵੀ ਲਾਗੂ ਹੋਣਗੇ |
ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ ਨੁਕਸਾਨੇ ਮਕਾਨ ਬਣਾਉਣ ਲਈ ਸਰਕਾਰ ਗ੍ਰਾਂਟ ਦੀ ਦੂਜੀ ਕਿਸ਼ਤ ਵੀ ਜਾਰੀ ਕਰੇ-ਕਮਲਜੀਤ ਬੰਗਾ ਅਗਲੀ ਖ਼ਬਰ ਰਿਜਨਲ ਟਰਾਂਸਪੋਰਟ ਅਫ਼ਸਰ ਵਲੋਂ ਜ਼ਿਲ੍ਹੇ ਦੇ ਆਟੋ ਰਿਕਸ਼ਾ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।