18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਆਗੂ ਅਸ਼ੋਕ ਕਟਾਰੀਆ ਨੇ ਰੈਲ ਮਾਜਰਾ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 21-05-2026
ਕਾਠਗੜ੍ਹ, 20 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਰੈਲ ਮਾਜਰਾ ਵਿੱਚ ਤਿੰਨਾਂ ਪੰਚਾਇਤਾਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲਈ | ਉਨ੍ਹਾਂ ਭਰੋਸਾ ਦੁਆਇਆ ਕਿ ਪਿੰਡ ਵਿੱਚ ਹੋਣ ਵਾਲੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪੀਣ ਵਾਲੇ ਬੋਰ ਦੀ ਸਮੱਸਿਆਂ ਬਹੁਤ ਜਲਦੀ ਹੱਲ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੇ ਕੰਮ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਹਲਕੇ ਵਿੱਚ ਕੰਮ ਵੱਡੇ ਪੱਧਰ 'ਤੇ ਚੱਲ ਰਹੇ ਹਨ | ਇਸ ਮੌਕੇ ਸਰਪੰਚ ਮਾਜਰਾ ਬੇਟ ਸੁਰਿੰਦਰ ਸ਼ਰਮਾਂ, ਸਰਪੰਚ ਰੈਲ ਮੈਡਮ ਅਨੀਤਾ, ਸਮਾਜਸੇਵੀ ਸੱਤਪਾਲ ਸੰਧੂ, ਬਲਾਕ ਪ੍ਰਧਾਨ ਲਾਲੀ ਰੈਲ ਮਾਜਰਾ, ਰਿਸ਼ੀ ਭਨੋਟ, ਪੰਡਿਤ ਬਿ੍ਜ ਮੋਹਨ, ਸੱਤਪਾਲ ਰਾਣਾ, ਸੰਦੀਪ ਰਾਣਾ, ਸੁਭਾਸ਼ ਭਾਟੀਆ, ਸੰਨੀ ਰਾਣਾ, ਪੰਚ ਬਹਾਦਰ ਖਾਨ, ਪੰਚ ਰਮੇਸ਼ ਕੁਮਾਰ, ਸੁਖਵਿੰਦਰ ਬਿੰਦੀ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ 28ਵਾਂ ਸਾਲਾਨਾ ਜੋੜ ਮੇਲਾ ਧੂਮ-ਧਾਮ ਨਾਲ ਮਨਾਇਆ ਜਾਵੇਗਾ ਅਗਲੀ ਖ਼ਬਰ ਥਾਣਾ ਕਾਠਗੜ੍ਹ 'ਚ ਖੜ੍ਹੇ ਵਾਹਨਾਂ ਨੂੰ ਮਾਲਕ ਆਪਣੇ ਕਾਗਜ਼ਾਤ ਦਿਖਾ ਕੇ ਲੈ ਜਾਣ -ਐਸ.ਐਚ.ਓ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।