18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਕਰਕੇ ਮੱਧ ਵਰਗ ਦਾ ਲੱਕ ਟੁੱਟਿਆ-ਬਿ੍ਗੇਡੀਅਰ ਰਾਜ ਕੁਮਾਰ

ਅਜੀਤ ਡੈਸਕ 21-05-2026
ਕਾਠਗੜ੍ਹ, 20 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਨੇ ਕਿਸਾਨਾਂ ਤੇ ਆਮ ਲੋਕਾਂ 'ਤੇ ਆਰਥਿਕ ਬੋਝ ਹੋਰ ਵਧਾ ਦਿੱਤਾ ਹੈ | ਜਿਸ ਨਾਲ ਮੱਧ ਵਰਗ ਦੇ ਲੋਕਾਂ ਦਾ ਲੱਕ ਟੁੱਟ ਗਿਆ ਹੈ | ਸੀਨੀਅਰ 'ਆਪ' ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬਿ੍ਗੇਡੀਅਰ ਰਾਜ ਕੁਮਾਰ ਨੇ ਕਿਹਾ ਇਸ ਵਾਧੇ ਦਾ ਅਸਰ ਮਹਿੰਗਾਈ 'ਤੇ ਸਿੱਧਾ ਦਿਖਾਈ ਦੇਵੇਗਾ | ਉਨ੍ਹਾਂ ਕਿਹਾ ਕਿ ਡੀਜ਼ਲ-ਪੈਟਰੋਲ ਮਹਿੰਗਾ ਹੋਣ ਨਾਲ ਖਾਣ-ਪੀਣ ਵਾਲੀਆਂ ਵਸਤਾਂ ਦੇ ਭਾਅ ਵਧ ਜਾਣਗੇ | ਸਬਜ਼ੀਆਂ, ਦਾਲਾਂ, ਦੁੱਧ ਸਮੇਤ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਮਹਿੰਗੀਆਂ ਹੋਣਗੀਆਂ | ਜਿਸ ਨਾਲ ਹੀ ਆਵਾਜਾਈ ਦੇ ਸਾਧਨਾਂ ਦੇ ਰੇਟ ਵੀ ਵੱਧ ਜਾਣਗੇ | ਬੱਸਾਂ, ਆਟੋ, ਟੈਕਸੀ ਦਾ ਕਿਰਾਇਆ ਵਧਣ ਨਾਲ ਆਮ ਆਦਮੀ ਦੀ ਜੇਬ 'ਤੇ ਸਿੱਧਾ ਡਾਕਾ ਪਵੇਗਾ | ਬਿ੍ਗੇਡੀਅਰ ਰਾਜ ਕੁਮਾਰ ਨੇ ਵਧੀਆ ਕੀਮਤਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ | ਡੀਜ਼ਲ ਮਹਿੰਗਾ ਹੋਣ ਨਾਲ ਕਟਾਈ ਤੇ ਬਿਜਾਈ ਦੇ ਸਾਧਨਾਂ ਦੇ ਰੇਟ ਵੀ ਅਸਮਾਨ ਛੂਹਣ ਲੱਗ ਪੈਣਗੇ | ਬਿ੍ਗੇਡੀਅਰ ਰਾਜ ਕੁਮਾਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਵਧੀਆਂ ਕੀਮਤਾਂ ਵਾਪਸ ਲਵੇ ਤੇ ਕਿਸਾਨਾਂ ਨੂੰ ਡੀਜ਼ਲ 'ਤੇ ਵਿਸ਼ੇਸ਼ ਰਾਹਤ ਦੇਵੇ |
ਪਿਛਲੀ ਖ਼ਬਰ ਡੈਰਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵੇਟ ਲਿਫਟਰ ਅਰਪਿਤਾ ਦਾ ਨਕਦ ਰਾਸ਼ੀ ਤੇ ਯਾਦਗਾਰੀ ਚਿੰਨ੍ਹ ਨਾਲ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।