18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਹਰਸਿਮਰਨ ਕੌਰ ਲੋਹਟ ਦਾ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 21-05-2026
ਕਾਠਗੜ੍ਹ, 20 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਬ-ਡਿਵੀਜ਼ਨ ਬਲਾਚੌਰ ਦੇ ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ ਦੀ ਹੋਣਹਾਰ ਵਿਦਿਆਰਥਣ ਹਰਸਿਮਰਨ ਕੌਰ ਨੇ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਹਰਸਿਮਰਨ ਕੌਰ ਨੇ ਕੁੱਲ 500 ਅੰਕਾਂ ਵਿੱਚੋਂ 491 ਅੰਕ ਪ੍ਰਾਪਤ ਕਰਕੇ ਜਿੱਥੇ ਪੰਜਾਬ ਭਰ ਦੀ ਮੈਰਿਟ ਸੂਚੀ ਵਿੱਚ ਦਸਵਾਂ ਸਥਾਨ ਹਾਸਲ ਕੀਤਾ ਹੈ, ਉੱਥੇ ਹੀ ਜ਼ਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਪੂਰੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਇਤਿਹਾਸਕ ਪ੍ਰਾਪਤੀ ਦੀ ਖ਼ੁਸ਼ੀ ਵਿੱਚ ਪਿੰਡ ਲੋਹਟ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਉਲੀਕਿਆ ਗਿਆ, ਜਿਸ ਵਿੱਚ ਹੋਣਹਾਰ ਵਿਦਿਆਰਥਣ ਹਰਸਿਮਰਨ ਕੌਰ ਅਤੇ ਉਸ ਦੇ ਪਰਿਵਾਰ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕਰਨਵੀਰ ਕਟਾਰੀਆ ਅਤੇ ਡਾ. ਭੁਪਿੰਦਰ ਸਿੰਘ ਸੂਰੀ ਨੇ ਵਿਦਿਆਰਥਣ ਨੂੰ ਆਸ਼ੀਰਵਾਦ ਦਿੱਤਾ ਅਤੇ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਸਨਮਾਨ ਸਮਾਗਮ ਦੌਰਾਨ ਪਿੰਡ ਦੀ ਸਰਪੰਚ ਅਤੇ ਪੰਚਾਇਤ ਮੈਂਬਰਾਂ ਵੱਲੋਂ ਹਰਸਿਮਰਨ ਦੀ ਇਸ ਪ੍ਰਾਪਤੀ ਨੂੰ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਦੱਸਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਜਸਵਿੰਦਰ ਸਿੰਘ, ਮਨਮੋਹਨ ਸਿੰਘ, ਸਤਨਾਮ ਸਿੰਘ, ਹਰਮੇਸ਼ ਲਾਲ, ਬਲਜੀਤ ਸਿੰਘ, ਮਹਿੰਦਰ ਸਿੰਘ, ਅਮਨ ਸਹਿਜਪਾਲ, ਸੰਦੀਪ ਸਿੰਘ ਅਤੇ ਪੰਚਾਇਤ ਮੈਂਬਰ ਭੁਪਿੰਦਰ ਸਿੰਘ, ਗੁਰਮੁਖ ਸਿੰਘ, ਜਗਤਾਰ ਸਿੰਘ, ਜਸਬੀਰ ਸਿੰਘ, ਸਤਵਿੰਦਰ ਕੌਰ ਅਤੇ ਆਸ਼ਾ ਰਾਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਮੂਹ ਹਾਜ਼ਰੀਨ ਨੇ ਬੱਚੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਦੋਆਬਾ ਕਾਲਜ ਦੀ ਵਿਦਿਆਰਥਣ ਰਵਿੰਦਰ ਕੌਰ ਦੀ ਹੋਈ ਜੇ. ਈ. ਈ. ਅਹੁਦੇ ਲਈ ਚੋਣ ਅਗਲੀ ਖ਼ਬਰ ਡੈਰਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।