18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜੋਗਾ ਸਿੰਘ ਚੂਹੜਪੁਰ ਵਲੋਂ ਭੀਣ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਅਜੀਤ ਡੈਸਕ 21-05-2026
ਮੱਲਪੁਰ ਅੜਕਾਂ, 20 ਮਈ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਹਾਈ ਸਕੂਲ ਭੀਣ ਵਿਖੇ ਇਕ ਸਾਦਾ ਸਮਾਗਮ ਕਰਵਾਇਆ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਦੱਸਿਆ ਕਿ ਭੀਣ ਸਕੂਲ ਵਿਚ ਸੇਵਾਵਾਂ ਨਿਭਾ ਚੁੱਕੇ ਜੋਗਾ ਸਿੰਘ ਜੋ ਹੁਣ ਉਹ ਵਿਦੇਸ਼ ਵਿਚ ਰਹਿੰਦੇ ਹਨ ਉਹਨਾ ਨੇ ਆਪਣੀ ਨੇਕ ਕਮਾਈ 'ਚੋਂ ਪੋਤਿਆਂ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਕੂਲ ਨੂੰ 10,000 ਦੀ ਰਾਸ਼ੀ ਭੇਟ ਕੀਤੀ | ਉਨ੍ਹਾਂ ਨੇ ਯਕੀਨ ਦਿਵਾਇਆ ਕਿ ਭਵਿੱਖ 'ਚ ਵੀ ਉਹ ਇਸੇ ਤਰ੍ਹਾਂ ਹੀ ਸਹਿਯੋਗ ਦਿੰਦੇ ਰਹਿਣਗੇ ਅਤੇ ਸਕੂਲ ਦੀ ਬਦਲਦੀ ਨੁਹਾਰ ਦੀ ਭਰਪੂਰ ਪ੍ਰਸੰਸਾ ਕੀਤੀ | ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਧੰਨਵਾਦ ਕੀਤਾ | ਇਸ ਮੌਕੇ ਮਾਸਟਰ ਕੁਲਵਿੰਦਰ ਸਿੰਘ ਢੇਸੀ, ਮਾਸਟਰ ਦੀਪ ਸਿੰਘ ਢੇਸੀ ਤੇ ਅਮਨਦੀਪ ਸਿੰਘ, ਰਾਕੇਸ਼ ਰਾਣੀ, ਸੰਜੀਵ ਕੁਮਾਰ ਤੇ ਅੰਜਨਾ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ 'ਚ ਖੇਡਾਂ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ-ਸਰਪੰਚ ਪਰਮਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।