02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਮਰਦੀਪ ਕਾਲਜ ਦੇ ਸੀ. ਸੀ. ਏ. ਕੋਰਸ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 25-05-2026
ਮੁਕੰਦਪੁਰ, 24 ਮਈ (ਅਮਰੀਕ ਸਿੰਘ ਢੀਂਡਸਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਸੀ. ਸੀ. ਏ. ਦੇ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਪ੍ਰੀਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਉੜਾਪੜ, ਖੁਸ਼ੀ ਸਪੁੱਤਰੀ ਚਰਨਜੀਤ, ਵਾਸੀ ਮੰਡੀ ਤੇ ਲੀਜ਼ਾ ਰਾਣੀ ਸਪੁੱਤਰੀ ਦੇਵ ਰਾਜ ਵਾਸੀ ਮੰਡੀ ਨੇ 72.5 ਫੀਸਦੀ ਅੰਕ ਹਾਸਿਲ ਕਰਕੇ ਸਾਂਝੇ ਤੌਰ 'ਤੇ ਜਮਾਤ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥੀ ਨਿਤਿਨ ਕੁਮਾਰ ਸਪੁੱਤਰ ਬਲਵੀਰ ਚੰਦ ਵਾਸੀ ਚੱਕਗੁਰੂ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਮੁਸਕਾਨ ਸਪੁੱਤਰੀ ਕਮਲਜੀਤ ਵਾਸੀ ਦੁਸਾਂਝ ਕਲਾਂ ਨੇ 65 ਫੀਸਦੀ ਅੰਕ ਹਾਸਿਲ ਕਰਕੇ ਜਮਾਤ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
ਪਿਛਲੀ ਖ਼ਬਰ ਰੱਤੇਵਾਲ 'ਚ ਮਰਦਮਸ਼ੁਮਾਰੀ 2027 ਦੀ ਸ਼ੁਰੂਆਤ ਅਗਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।