20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇੇ ਪ੍ਰਬੰਧਕਾਂ ਤੇ ਮਾਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 26-05-2026

ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)-ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਾਂਝੇ ਮੰਚ ਦੇ ਸੱਦੇ 'ਤੇ ਬਿਜਲੀ ਦਫ਼ਤਰ ਬਲਾਚੌਰ ਵਿਖੇ ਗੇਟ ਰੈਲੀ ਕੀਤੀ ਗਈ, ਜਿਸਦੀ ਪ੍ਰਧਾਨਗੀ ਮੰਡਲ ਸੈਕਟਰੀ ਧਰਮਪਾਲ ਨੇ ਕੀਤੀ | ਇਸ ਮੌਕੇ ਇਕਬਾਲ ਸਿੰਘ ਸਹੋਤਾ ਸੂਬਾ ਆਰਗੇਨਾਈਜ਼ਰ, ਨਰਿੰਦਰ ਸਿੰਘ, ਰੇਸ਼ਮ ਸਿੰਘ, ਵਿਨੋਦ ਕੁਮਾਰ ਪ੍ਰਧਾਨ ਬਲਾਚੌਰ ਨੰਬਰ-2, ਜਸਵਿੰਦਰ ਸਿੰਘ ਬੰਗੜ, ਸਤਨਾਮ ਸਿੰਘ ਸੱਤੂ, ਤਿਲਕ ਰਾਜ ਜੇ.ਈ, ਸਰਬਜੀਤ ਸਿੰਘ ਭੱਲਾ, ਮੱਖਣ ਸਿੰਘ ਜੇ.ਈ, ਸੋਢੀ ਸਿੰਘ ਜੇ.ਈ ਨੇ ਕਿਹਾ ਕਿ ਪਾਵਰਕਾਮ ਦੇ ਪ੍ਰਬੰਧਕ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀਆਂ ਵਾਜਬ ਮੰਗਾਂ ਨੂੰ ਅਣਗੌਲਿਆ ਕਰਨ ਦੀ ਘਟੀਆ ਨੀਤੀ 'ਤੇ ਚੱਲ ਕੇ ਮਸਲਿਆਂ ਨੂੰ ਵੱਟੇਂ ਖਾਤੇ ਪਾ ਕੇ ਪਾੜੋ ਤੇ ਰਾਜ ਕਰੋ ਵਾਲੀ ਨੀਤੀ ਤਹਿਤ ਮੁਲਜ਼ਮਾਂ ਦੇ ਹਿਤਾਂ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਤਾਕ ਵਿੱਚ ਹੈ | ਉਨ੍ਹਾਂ ਕਿਹਾ ਕਿ ਪਾਵਰਕਾਮ ਦੇ ਪ੍ਰਬੰਧਕ ਤੇ ਸਰਕਾਰ ਮੁਲਾਜ਼ਮ ਆਗੂਆਂ ਨਾਲ ਵਾਰ-ਵਾਰ ਮੀਟਿੰਗਾਂ ਦੌਰਾਨ ਮੰਗਾਂ ਸਬੰਧੀ ਸਹਿਮਤੀਆਂ ਕਰਨ ਦੇ ਬਾਵਜੂਦ ਮੰਨੀਆਂ ਹੋਈਆ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਪਾਵਰਕਾਮ ਦੇ ਪ੍ਰਬੰਧਕਾਂ ਤੇ ਸਰਕਾਰ ਨੇ ਸਾਡੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧਕਾਂ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਸਪ੍ਰੀਤ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਰਾਏ, ਪਵਨ ਕੁਮਾਰ, ਮੁਕੇਸ਼ ਕੁਮਾਰ, ਰਾਹੁਲ ਭੁੱਟਾ ਅਤੇ ਅਰੁਣ ਕੁਮਾਰ ਤੇ ਹੋਰਨਾਂ ਨੇ ਵੀ ਵਿਚਾਰ ਸਾਂਝੇ ਕੀਤੇ |

ਪਿਛਲੀ ਖ਼ਬਰ ਸਮੁੰਦੜਾ ਰਾਜ ਮਾਰਗ 'ਤੇ ਪਏ ਖੱਡੇ 'ਚ ਫਸਿਆ ਬਜਰੀ ਦਾ ਭਰਿਆ ਟਿੱਪਰ ਆਵਾਜਾਈ ਪ੍ਰਭਾਵਿਤ, ਰਾਹਗੀਰ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਮੁਲਾਜ਼ਮ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ-ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।