21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡੀਜ਼ਲ ਪੈਟਰੋਲ ਦੇ ਰੇਟਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਸਿੱਟਾ-ਕਰਨ ਸਿੰਘ ਰਾਣਾ

ਅਜੀਤ ਡੈਸਕ 26-05-2026
ਰੱਤੇਵਾਲ/ਕਾਠਗੜ੍ਹ, 25 ਮਈ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)-ਪਿਛਲੇ ਦਸ ਦਿਨਾਂ ਵਿਚ ਲਗਾਤਾਰ ਡੀਜ਼ਲ ਪੈਟਰੋਲ ਦੇ ਰੇਟਾਂ ਵਿਚ ਵਾਧਾ ਕਰਕੇ ਦੇਸ਼ ਦੇ ਲੋਕਾਂ 'ਤੇ ਲਗਾਤਾਰ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਸੂਬਾਈ ਆਗੂ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸੰਬੰਧਿਤ ਭਾਈ ਲਾਲੋ ਲੋਕ ਮੰਚ ਨੇ ਪਿੰਡ ਰੱਤੇਵਾਲ ਵਿਖੇ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਤੇਲ ਰੇਟਾਂ ਵਿਚ ਕੀਤੇ ਵਾਧੇ ਦਾ ਹਰ ਚੀਜ਼ ਦੀ ਮਹਿੰਗਾਈ 'ਤੇ ਅਸਰ ਹੋਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕੇ ਤੇਲ ਦੇ ਇਸ ਵਾਧੇ ਨੂੰ ਜਾਇਜ਼ ਠਹਿਰਾਉਣ ਲਈ ਕੇਂਦਰੀ ਹਕੂਮਤ ਝੂਠੇ ਅਤੇ ਬੇਬੁਨਿਆਦ ਕਾਰਨ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਤੇਜ਼ੀ ਨਾਲ ਵੱਧ ਰਹੀ ਮਹਿੰਗਾਈ 'ਤੇ ਕਾਬੂ ਪਾਉਣ ਲਈ ਠੋਸ ਬੰਦੋਬਸਤ ਕੀਤੇ ਜਾਣ ਅਤੇ ਡੀਜ਼ਲ, ਪੈਟਰੋਲ, ਰਸੋਈ ਗੈਸ ਤੇ ਖੇਤੀ ਲਈ ਖਾਦਾਂ ਦਾ ਆਮ ਲੋਕਾਂ ਨੂੰ ਸਸਤੇ ਭਾਅ 'ਤੇ ਮਿਲਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਕਰਨੈਲ ਸਿੰਘ ਭੱਲਾ, ਮਨੋਹਰ ਲਾਲ ਰਤਿਆ ਅਤੇ ਅਜੇ ਕੁਮਾਰ ਰਤਿਆ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ਏ. ਐਸ. ਆਈ. ਸੈਦਪੁਰੀ ਨੂੰ ਜਨਮ ਦਿਨ ਮੌਕੇ ਦਿੱਤਾ ਪ੍ਰਸ਼ੰਸਾ ਪੱਤਰ ਅਗਲੀ ਖ਼ਬਰ ਚੌਧਰੀ ਜਸਪਾਲ ਕਸਾਣਾ ਖੀਵੇਵਾਲ ਬਤੌਰ ਇੰਸਪੈਕਟਰ ਹੋਏ ਸੇਵਾ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।