20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਵਾਂਸ਼ਹਿਰ ਦੇ ਸੀਨੀਅਰ ਆਗੂ ਦਿਨੇਸ਼ ਸੂਰੀ ਬਣੇ ਜ਼ਿਲ੍ਹਾ ਕੋਆਰਡੀਨੇਟਰ

ਅਜੀਤ ਡੈਸਕ 27-05-2026
ਨਵਾਂਸ਼ਹਿਰ, 26 ਮਈ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਵਲੋਂ ਨਵਾਂਸ਼ਹਿਰ ਦੇ ਸੀਨੀਅਰ ਆਗੂ ਦਿਨੇਸ਼ ਸੂਰੀ ਨੂੰ ਨਸ਼ਾ ਮੁਕਤੀ ਵਿਭਾਗ ਦਾ ਜ਼ਿਲਾ ਕੁਆਰਡੀਨੇਟਰ ਲਗਾਇਆ ਗਿਆ | ਇਹ ਨਿਯੁਕਤੀ ਉਹਨਾਂ ਦੀ ਪਾਰਟੀ ਦੀ ਹਾਈਕਮਾਂਡ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਕੀਤੀ ਗਈ ਹੈ | ਉਹਨਾਂ ਨੇ ਇਸ ਨਿਯੁਕਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਮਨੀਸ਼ ਸਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਪ੍ਰਧਾਨ ਪੰਜਾਬ, ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਬਲਾਚੌਰ ਹਲਕੇ ਦੀ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ | ਉਹਨਾਂ ਆਖਿਆ ਕਿ ਪਾਰਟੀ ਵੱਲੋਂ ਜੋ ਵੀ ਉਨਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ | ਉਹਨਾਂ ਆਖਿਆ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਉਪਰੰਤ ਉਹ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਹਲਕੇ 'ਚ ਇੱਕ ਟੀਮ ਬਣਾ ਕੇ ਕੰਮ ਕਰਨਗੇ ਅਤੇ ਨਸ਼ਾ ਮੁਕਤੀ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ |
ਪਿਛਲੀ ਖ਼ਬਰ ਗੁਰਦੇਵ ਸਿੰਘ ਭੰਗਲ ਨਮਿਤ ਅੰਤਿਮ ਅਰਦਾਸ ਤੇ ਭੋਗ ਅੱਜ ਅਗਲੀ ਖ਼ਬਰ ਕੈਮੀਕਲਾਂ ਨਾਲ ਪਕਾਈਆਂ ਸਬਜ਼ੀਆਂ ਤੇ ਫਲਾਂ ਕਾਰਨ ਲੋਕ ਹੋ ਰਹੇ ਬਿਮਾਰ-ਡਾ. ਰੂਪ ਲਾਲ ਚੇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।