19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡਿਪਟੀ ਕਮਿਸ਼ਨਰ ਵਲੋਂ ਬਲਾਚੌਰ ਦੀ ਇਮੀਗ੍ਰੇਸ਼ਨ ਫ਼ਰਮ ਦਾ ਲਾਇਸੰਸ ਰੱਦ

ਅਜੀਤ ਡੈਸਕ 27-05-2026
ਨਵਾਂਸ਼ਹਿਰ, 26 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੀਆਂ ਵਿਵਸਥਾਵਾਂ ਤਹਿਤ ਬਲਾਚੌਰ ਵਿਖੇ ਸਥਿਤ ਇਮੀਗ੍ਰੇਸ਼ਨ ਫ਼ਰਮ ਮੈਸਰਜ਼ ਬ੍ਰੈਂਪਟਨ ਇਮੀਗ੍ਰੇਸ਼ਨ ਐਂਡ ਆਈ.ਈ.ਐਲ.ਟੀ.ਐਸ ਇੰਸਟੀਚਿਊਟ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ | ਡਿਪਟੀ ਕਮਿਸ਼ਨਰ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਅਨੁਸਾਰ ਫ਼ਰਮ ਦੇ ਮਾਲਕ ਵਰਿੰਦਰ ਕੁਮਾਰ ਬਜਾੜ ਨੇ ਖ਼ੁਦ ਹੀ ਸੰਸਥਾ ਨੂੰ ਜਾਰੀ ਕੀਤੇ ਲਾਇਸੈਂਸ ਨੂੰ ਰੱਦ ਕਰਨ ਲਈ ਅਰਜ਼ੀ ਦਿੱਤੀ ਸੀ | ਪੁਲਿਸ ਅਧਿਕਾਰੀਆਂ ਵੱਲੋਂ ਤਸਦੀਕ ਅਤੇ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਲਾਇਸੈਂਸ ਰੱਦ ਕਰ ਦਿੱਤਾ | ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਔਲਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਗੈਰ-ਅਧਿਕਾਰਤ ਅਤੇ ਗੈਰ-ਰਜਿਸਟਰਡ ਫ਼ਰਮਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ | ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਸੁਚੇਤ ਰਹਿਣ ਅਤੇ ਵੀਜ਼ਾ, ਵਿਦੇਸ਼ੀ ਸਿੱਖਿਆ ਅਤੇ ਹੋਰ ਇਮੀਗ੍ਰੇਸ਼ਨ ਸਬੰਧੀ ਸਲਾਹ ਲਈ ਸਿਰਫ਼ ਲਾਇਸੈਂਸਸ਼ੁਦਾ ਤੇ ਅਧਿਕਾਰਤ ਇਮੀਗ੍ਰੇਸ਼ਨ ਫ਼ਰਮਾਂ ਕੋਲ ਹੀ ਪਹੁੰਚ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਮੀਗ੍ਰੇਸ਼ਨ ਖੇਤਰ ਵਿੱਚ ਗੈਰ-ਕਾਨੂੰਨੀ ਆਪੇ੍ਰਟਰਾਂ ਵੱਲੋਂ ਲੋਕਾਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਤੋਂ ਬਚਾਉਣ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਬਾਬਾ ਗੋਲਾ ਸਕੂਲ ਬੰਗਾ ਦੀ ਬਾਰ੍ਹਵੀਂ ਆਰਟਸ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਭੰਗਲ ਪਰਿਵਾਰ ਵਲੋਂ ਤੀਸਰਾ ਕੁਸ਼ਤੀ ਮੁਕਾਬਲਾ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।