10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਾਰੀ ਜਿੱਤ ਹੋਵੇਗੀ -ਰਾਠੌਰ, ਮਿੰਟੂ, ਅਟਵਾਲ

ਅਜੀਤ ਡੈਸਕ 28-05-2026
ਨਵਾਂਸ਼ਹਿਰ, 27 ਮਈ (ਹਰਮਿੰਦਰ ਸਿੰਘ ਪਿੰਟੂ)-ਨਗਰ ਕੌਂਸਲ ਚੋਣਾਂ 'ਚ ਜਿੱਥੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ, ਉਥੇ ਹੀ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਧ ਚੜ੍ਹਕੇ ਵੋਟਾਂ ਪਾਈਆਂ ਅਤੇ ਪੂਰੀ ਅਮਨ-ਅਮਾਨ ਨਾਲ ਨਵਾਂਸ਼ਹਿਰ ਵਿੱਚ ਵੋਟਾਂ ਸੰਪਨ ਹੋਈਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਪਰਵਿੰਦਰ ਪਾਲ ਸਿੰਘ ਰਾਠੌਰ, ਸੁਖਵਿੰਦਰ ਸਿੰਘ ਮਿੰਟੂ ਜਾਡਲਾ ਤੇ ਅਪਰ ਅਪਾਰ ਸਿੰਘ ਅਟਵਾਲ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ ਜਿਸ ਦੇ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਹੋਣਗੇ | ਉਹਨਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਉਹਨਾਂ ਕਿਹਾ ਕੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੂਬੇ ਦਾ ਸਰਬਪੱਖ ਵਿਕਾਸ ਕੀਤਾ ਜਾਂਦਾ ਹੈ | ਲੋਕ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ |
ਪਿਛਲੀ ਖ਼ਬਰ ਚੌਥੀ ਵਾਰ ਵਧੇ ਪੈਟਰੋਲ-ਡੀਜ਼ਲ ਦੇ ਰੇਟ ਨਾਲ ਆਮ ਜਨਤਾ ਦੀ ਜੇਬ 'ਤੇ ਵੱਡਾ ਬੋਝ- ਦਿਲੀ, ਅਟਵਾਲ ਅਗਲੀ ਖ਼ਬਰ ਬੇਗਮਪੁਰਾ ਦੇ ਸੰਕਲਪ ਨੂੰ ਮੁੜ ਦੁਹਰਾਉਣ ਦੀ ਲੋੜ-ਬੀਬੀ ਘੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।