02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨੌਰਾ ਵਿਖੇ ਬਜ਼ੁਰਗਾਂ ਦੀ ਯਾਦ 'ਚ ਸਮਾਗਮ ਕਰਵਾਏ

ਅਜੀਤ ਡੈਸਕ 29-05-2026
ਪੱਲੀ ਝਿੱਕੀ, 28 ਮਈ (ਕੁਲਦੀਪ ਸਿੰਘ ਪਾਬਲਾ)-ਪਿੰਡ ਨੌਰਾ ਵਿਖੇ ਸ: ਸਤਨਾਮ ਸਿੰਘ, ਸ: ਰਸ਼ਪਾਲ ਸਿੰਘ ਤੇ ਸ: ਜਸਵੀਰ ਸਿੰਘ ਦੇ ਸਮੂਹ ਪਰਿਵਾਰਾਂ ਵਲੋਂ ਆਪਣੇ ਬਜ਼ੁਰਗਾਂ ਦੀ ਪਵਿੱਤਰ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ | ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਉਪਰੰਤ ਕੀਰਤਨ ਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਬਾਬਾ ਜਰਨੈਲ ਸਿੰਘ ਠਾਠ ਆਸ਼ਰਮ ਨੌਰਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਗੁਰਬਾਣੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਬਾਬਾ ਜਰਨੈਲ ਸਿੰਘ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਵੀ ਸੰਗਤਾਂ ਨੂੰ ਆਪਣੀਆਂ ਅਮੋਲਕ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਸ: ਦਿਲਬਾਗ ਸਿੰਘ ਪਾਬਲਾ, ਸਰਪੰਚ ਪਿੰਡ ਨੌਰਾ ਨੇ ਵੀ ਪਿੰਡ ਵਾਸੀਆਂ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀਆਂ ਜੜ੍ਹਾਂ, ਵਿਰਸੇ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਰੱਖਦੀਆਂ ਹਨ | ਉਨ੍ਹਾਂ ਕਿਹਾ ਕਿ ਸੰਗਤ ਤੇ ਪੰਗਤ ਦੀ ਪ੍ਰੰਪਰਾ ਸਿੱਖ ਧਰਮ ਦੀ ਮਹਾਨ ਪਹਿਚਾਣ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ, ਮਾਤਾ-ਪਿਤਾ ਦਾ ਸਤਿਕਾਰ ਕਰਨਾ, ਕਿਰਤ ਕਰਨੀ ਸਮੇਂ ਦੀ ਵੱਡੀ ਲੋੜ ਹੈ | ਉਨ੍ਹਾਂ ਸੰਗਤਾਂ ਨੂੰ ਸਮਾਜਿਕ ਏਕਤਾ, ਸੇਵਾ ਭਾਵਨਾ ਤੇ ਧਾਰਮਿਕ ਕਦਰਾਂ-ਕੀਮਤਾਂ, ਪਰਿਵਾਰਕ ਤੇ ਸਮਾਜਿਕ ਜ਼ਿੰਮੇਵਾਰੀ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਵੀ ਕੀਤੀ | ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ, ਠੰਢੇ ਮਿੱਠੇ ਜਲ ਦੀ ਛਬੀਲ ਵੀ ਲਾਈ ਗਈ | ਇਸ ਵਿੱਚ ਸੰਗਤਾਂ ਨੇ ਬੜੀ ਸ਼ਰਧਾ ਨਾਲ ਹਾਜ਼ਰੀ ਲਗਵਾਈ |
ਪਿਛਲੀ ਖ਼ਬਰ ਨੂਰੀ ਮਸਜਿਦ ਸਿਆਣਾ ਵਿਖੇ ਸ਼ਰਧਾ ਨਾਲ ਮਨਾਈ ਬਕਰੀਦ ਅਗਲੀ ਖ਼ਬਰ ਜਥੇਦਾਰ ਬਾਬਾ ਸਤਨਾਮ ਸਿੰਘ ਦੀ ਮਿ੍ਤਕ ਦੇਹ ਕਾਫ਼ਲੇ ਦੇ ਰੂਪ ਵਿਚ ਕੀਰਤਪੁਰ ਸਾਹਿਬ ਲਿਜਾਈ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।