02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 29-05-2026
ਸ਼ਾਮਚੁਰਾਸੀ, 28 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਦੌਰੇ ਦੌਰਾਨ ਜਿਥੇ ਉਨ੍ਹਾਂ ਇਲਾਕੇ 'ਚ ਚੱਲ ਰਹੇ ਅਤੇ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ, ਉਥੇ ਹੀ ਉਨ੍ਹਾਂ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਵੀ ਨੇੜਿਓਾ ਹੋ ਕੇ ਸੁਣਿਆ | ਆਪਣੇ ਇਸ ਤੂਫ਼ਾਨੀ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਸ਼ੇਸ਼ ਤੌਰ 'ਤੇ ਪਿੰਡ ਖ਼ਾਨਪੁਰ (ਸਹੋਤੇ) ਵਿਖੇ ਪਹੁੰਚੇ, ਜਿਥੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਜਨਤਕ ਇਕੱਠ ਦੌਰਾਨ ਪਿੰਡ ਵਾਸੀਆਂ ਨੇ ਮੰਤਰੀ ਦੇ ਸਾਹਮਣੇ ਪਿੰਡ ਦੀਆਂ ਸਥਾਨਕ ਸਮੱਸਿਆਵਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਪਰੰਤ ਡਾ. ਰਵਜੋਤ ਸਿੰਘ ਨੇ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਜਲਦੀ ਹੀ ਪਹਿਲ ਦੇ ਅਧਾਰ 'ਤੇ ਸਥਾਈ ਹੱਲ ਕੀਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਇਸ ਮੌਕੇ ਸਰਪੰਚ ਗੁਰਜੀਤ ਕੌਰ, ਇੰਪਰੂਵਮੈਂਟ ਟਰੱਸਟ ਦੇ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਨੰਬਰਦਾਰ ਨਰਿੰਦਰ ਸਿੰਘ, ਕਮਲਜੀਤ ਸਿੰਘ ਲਾਲੀ, ਸੁਰਜੀਤ ਕੌਰ ਬੱਬੀ ਪੰਚਾਇਤ ਮੈਂਬਰ, ਅਨੀਤਾ ਸਿੰਘ, ਮੋਹਣ ਸਿੰਘ, ਰਘਵੀਰ ਸਿੰਘ, ਤਰਲੋਚਨ ਸਿੰਘ, ਪਰਮਜੀਤ ਸਿੰਘ ਸੋਢੀ, ਸੰਤੋਸ਼ ਕੌਰ, ਅਮਰਜੋਤ ਕੌਰ, ਬਲਜੀਤ ਕੌਰ, ਹਰਬੰਸ ਕੌਰ, ਕਮਲਜੀਤ ਕੌਰ, ਮਨਦੀਪ ਸਿੰਘ ਬੱਬੀ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਨੂੰ ਹੋਰ ਬਲ ਮਿਲਿਆ-ਡਾ. ਦਿਲਬਾਗ ਰਾਏ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਮੁਹਾਲੀ 'ਚ ਡੀ. ਜੀ. ਐੱਸ. ਈ. ਦਫ਼ਤਰ ਦਾ ਘਿਰਾਓ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।