02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਤੇਲ ਕੀਮਤਾਂ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਕਚੂਮਰ–ਤਰਸੇਮ ਮਿਨਹਾਸ

ਅਜੀਤ ਡੈਸਕ 29-05-2026
ਭੰਗਾਲਾ, 28 ਮਈ (ਬਲਵਿੰਦਰਜੀਤ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈੱਸ ਦੀਆਂ ਵਧਾਈਆਂ ਗਈਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਗਿਆ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤਰਸੇਮ ਮਿਨਹਾਸ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਦੀ ਅੱਤ ਦੀ ਮਹਿੰਗਾਈ 'ਚ ਆਮ ਲੋਕਾਂ ਨੂੰ ਦੋ ਸਮੇਂ ਦੀ ਰੋਟੀ ਖਾਣਾ ਵੀ ਔਖਾ ਹੋਇਆ ਪਿਆ ਹੈ ਉਥੇ ਹੁਣ ਲਗਾਤਾਰ ਵਧ ਰਹੀਆਂ ਤੇਲ ਕੀਮਤਾਂ ਨੇ ਗ਼ਰੀਬ ਤਬਕੇ ਦਾ ਜਿਊਣਾ ਔਖਾ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਜੇਕਰ ਇਸੇ ਤਰ੍ਹਾਂ ਤੇਲ ਕੀਮਤਾਂ ਤੇ ਰਸੋਈ ਗੈੱਸ ਦੀਆਂ ਕੀਮਤਾਂ ਵਧਦੀਆਂ ਰਹੀਆਂ ਤਾਂ ਆਉਣ ਵਾਲੇ ਸਮੇਂ 'ਚ ਜੀਵਨ ਜਿਊਣਾ ਹੋਰ ਮੁਸ਼ਕਿਲ ਜਾਵੇਗਾ | ਉਨ੍ਹਾਂ ਕਿਹਾ ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਬਾਕੀ ਵਸਤੂਆਂ ਦੀਆਂ ਕੀਮਤਾਂ ਆਪਣੇ ਆਪ ਵਧ ਜਾਂਦੀਆਂ ਹਨ, ਜਿਸ ਦਾ ਅਸਰ ਸਿੱਧਾ ਆਮ ਲੋਕਾਂ ਦੀ ਜੇਬ 'ਤੇ ਪਵੇਗਾ | ਉਨ੍ਹਾਂ ਕਿਹਾ ਆਏ ਦਿਨ ਗ਼ਰੀਬ ਹੋਰ ਗ਼ਰੀਬ ਤੇ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ | ਤਰਸੇਮ ਮਿਨਹਾਸ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਤੇਲ ਤੇ ਰਸੋਈ ਗੈੱਸ ਦੀਆਂ ਵਧਦੀਆਂ ਕੀਮਤਾਂ 'ਤੇ ਕੰਟਰੋਲ ਕਰਨਾ ਸਮੇਂ ਦੀ ਮੁੱਖ ਲੋੜ ਹੈ |
ਪਿਛਲੀ ਖ਼ਬਰ ਜਾਗਤਜੋਤ ਸਤਿਕਾਰ ਐਕਟ 'ਚੋਂ ਇਤਰਾਜ਼ਯੋਗ ਮੱਦਾਂ ਨੂੰ ਹਟਾਇਆ ਜਾਵੇ-ਮਾਨਸੋਵਾਲ ਅਗਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ-ਪੰਡਿਤ ਕਿਸ਼ੋਰੀ ਲਾਲ ਸ਼ਰਮਾ ਅਮੇਠੀ ਤੋਂ ਐੱਮ. ਪੀ. ਦਾ ਗੜ੍ਹਸ਼ੰਕਰ 'ਚ ਸਵਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।