02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਗੁਰੂ ਅਰਜਨ ਦੇਵ ਜੀ, ਘੱਲੂਘਾਰੇ ਦਿਵਸ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਨਡਾਲੋਂ 'ਚ ਸ਼ਹੀਦੀ ਸਮਾਗਮ 2 ਨੂੰ

ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਅਰਜਨ ਦੇਵ ਜੀ, 1984 ਦੇ ਘੱਲੂਘਾਰੇ ਦਿਵਸ ਤੇ ਖ਼ਾਲਸਾ ਪੰਥ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਵਿਖੇ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਮੁਖੀ ਗੁਰਦੁਆਰਾ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਾਲਿਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ 2 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾਵੇਗਾ | ਇਸ ਸੰਬੰਧੀ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ 30 ਮਈ ਤੋਂ 1 ਜੂਨ ਤੱਕ ਰੋਜ਼ਾਨਾ ਰਾਤ 8 ਵਜੇ ਤੋਂ 10 ਵਜੇ ਤੱਕ ਰਾਤਰੀ ਦੇ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ 2 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇੰਟਰਨੈਸ਼ਨਲ ਢਾਡੀ ਜਥਾ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਕਥਾਵਾਚਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ, ਕਵੀਸ਼ਰੀ ਜਥਾ ਭਾਈ ਪਿ੍ਤਪਾਲ ਸਿੰਘ ਬਰਗਾੜੀ ਵਾਲੇ, ਭਾਈ ਅਮਰਜੀਤ ਸਿੰਘ, ਭਾਈ ਸੁਖਦੇਵ ਸਿੰਘ ਨਡਾਲੋਂ ਵਾਲੇ, ਸੰਤ ਜਸਪਾਲ ਸਿੰਘ ਨੈਕੀ ਵਾਲੇ, ਭਾਈ ਵੀਰ ਜਤਿੰਦਰ ਸਿੰਘ ਮਲਕਪੁਰ ਵਾਲੇ, ਭਾਈ ਰਣਜੋਧ ਸਿੰਘ ਨਡਾਲੋਂ ਵਾਲੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਮਤਿ ਵਿਚਾਰਾਂ, ਗੁਰਇਤਿਹਾਸ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਭਾਈ ਜਰਨੈਲ ਸਿੰਘ ਮੰਚ ਸੰਚਾਲਨ ਕਰਨਗੇ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ 2 ਤੋਂ 30 ਜੂਨ ਤੱਕ ਰੋਜ਼ਾਨਾ 9 ਵਜੇ ਤੋਂ 12 ਵਜੇ ਤੱਕ ਗੁਰਮਤਿ ਸਿਖਲਾਈ ਕੈਂਪ ਵੀ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ 'ਚ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਨਰਸਰੀ ਦੇ ਵਿਦਿਆਰਥੀਆਂ ਨੂੰ ਦਿੱਤੀ ਵੈੱਲਕਮ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।