02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜਾਮਾ ਮਸਜਿਦ 'ਚ ਉਤਸ਼ਾਹ ਨਾਲ ਈਦ-ਉਲ-ਜੂਹਾ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 29-05-2026
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਥਾਨਕ ਜਲੰਧਰ ਰੋਡ 'ਤੇ ਸਥਿਤ ਜਾਮਾ ਮਸਜਿਦ ਵਿਖੇ ਈਦ-ਉਲ ਜੂਹਾ (ਬਕਰੀਦ) ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਜਿਥੇ ਜਾਮਾ ਮਸਜਿਦ ਦੇ ਮੁਖੀ ਇਮਾਮ ਸ਼ਮੀਮ ਅਹਿਮਦ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਬਕਰੀਦ ਦੀ ਨਮਾਜ਼ ਅਦਾ ਕੀਤੀ | ਇਸ ਮੌਕੇ ਨਮਾਜ਼ ਅਦਾ ਕਰਨ ਉਪਰੰਤ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕ-ਦੂਜੇ ਦੇ ਗਲੇ ਮਿਲ ਕੇ ਬਕਰੀਦ ਦੀ ਵਧਾਈ ਦਿੱਤੀ | ਹਜ਼ਾਰਾਂ ਹੱਥ ਖ਼ੁਦਾ ਦੀ ਬਾਰਗਾਹ ਵਿਚ ਦੁਆ ਲਈ ਉੱਠੇ | ਇਸ ਮੌਕੇ ਇਮਾਮ ਸ਼ਮੀਮ ਅਹਿਮਦ ਕਿਹਾ ਕਿ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ | ਉਨ੍ਹਾਂ ਸਾਰਿਆਂ ਨੂੰ ਈਦ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੇ ਸਾਰੇ ਧਾਰਮਿਕ ਤਿਉਹਾਰ ਸਾਨੂੰ ਆਪਸ 'ਚ ਸਦਭਾਵਨਾ, ਪਿਆਰ ਤੇ ਅਮਨ ਨਾਲ ਰਹਿਣਾ ਸਿਖਾਉਂਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਿੰਸਾ ਨੂੰ ਤਿਆਗ ਕੇ ਆਪਣੀ ਊਰਜਾ ਸਮਾਜ ਤੇ ਦੇਸ਼ ਦੀ ਭਲਾਈ ਦੇ ਕੰਮਾਂ 'ਚ ਲਗਾਉਣੀ ਚਾਹੀਦੀ ਹੈ |
ਪਿਛਲੀ ਖ਼ਬਰ ਪੀਰ ਬਾਬਾ ਗੁਪਤੀ ਦੇ ਅਸਥਾਨ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਤੇ ਪ੍ਰਸ਼ਾਦ ਅਤੁੱਟ ਵਰਤਿਆ ਅਗਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਅੱਤੋਵਾਲ 'ਚ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।