17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਹੋਵੇਗੀ ਹੋਰ ਮਜ਼ਬੂਤ-ਗੁਲਸ਼ਨ ਬਾਗੜੀ

ਅਜੀਤ ਡੈਸਕ 01-06-2026
ਬਲਾਚੌਰ, 31 ਮਈ (ਨਰੇਸ਼ ਧੌਲ)-ਬਹੁਤ ਹੀ ਮਿਹਨਤੀ ਅਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਪੰਜਾਬ ਪ੍ਰਧਾਨ ਵਜੋਂ ਨਿਯੁਕਤੀ ਹੋਣ ਨਾਲ ਸਮੁੱਚੀ ਪੰਜਾਬ ਭਾਜਪਾ ਪਹਿਲਾਂ ਨਾਲੋਂ ਹੋਰ ਵੀ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਨੌਜਵਾਨ ਭਾਜਪਾ ਆਗੂ ਚੌਧਰੀ ਗੁਲਸ਼ਨ ਬਾਗੜੀ ਨਵਾਂ ਪਿੰਡ ਟੱਪਰੀਆਂ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਸਮੁੱਚੀ ਭਾਜਪਾ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਸਰਦਾਰ ਢਿੱਲੋਂ ਦੀ ਨਿਯੁਕਤੀ ਨਾਲ ਪੂਰੀ ਪਾਰਟੀ ਅੰਦਰ ਨਵਾਂ ਜੋਸ਼ ਪੈਦਾ ਹੋਇਆ ਹੈ | ਉਨ੍ਹਾਂ ਨਵ ਨਿਯੁਕਤ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਬਾਕੀ ਸੂਬਿਆਂ ਦੀ ਤਰਜ 'ਤੇ ਪੰਜਾਬ ਅੰਦਰ ਵੀ ਭਾਜਪਾ ਨਵਾਂ ਇਤਿਹਾਸ ਸਿਰਜਣ ਵਿੱਚ ਕਾਮਯਾਬ ਹੋਵੇਗੀ |
ਪਿਛਲੀ ਖ਼ਬਰ ਹਜ਼ਰਤ ਪੰਜ ਪੀਰ ਦਰਬਾਰ ਦਾ ਸਾਲਾਨਾ ਜੋੜ ਮੇਲਾ 4, 5 ਜੂਨ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ 11 ਮੋਟਰਾਂ ਦੀਆਂ ਤਾਰਾਂ ਚੋਰੀ, ਪੁਲਿਸ ਬੇਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।