29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੁੱਖ ਚੌਕ 'ਚ ਵਾਹਨਾਂ ਦੀ ਜਾਂਚ

ਅਜੀਤ ਡੈਸਕ 05-06-2026
ਬਲਾਚੌਰ, 4 ਜੂਨ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬਲਾਚੌਰ ਸਿਟੀ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਨਾਕਾਬੰਦੀ ਅਤੇ ਗਸ਼ਤ ਮੁਹਿੰਮ ਤਹਿਤ ਸ਼ੱਕੀ ਵਾਹਨਾਂ ਦੀ ਜਾਂਚ ਦਾ ਕੰਮ ਵੱਡੀ ਪੱਧਰ 'ਤੇ ਜਾਰੀ ਹੈ, ਜਿਸ ਤਹਿਤ ਦੇਰ ਸ਼ਾਮ ਬਲਾਚੌਰ ਦੇ ਮੁੱਖ ਚੌਕ ਵਿਖੇ ਥਾਣਾ ਸਿਟੀ ਬਲਾਚੌਰ ਦੇ ਅਫਸਰ ਕਮਲ ਤਨੇਜਾ ਦੀ ਅਗਵਾਈ ਹੇਠ ਪੁਲਿਸ ਸਟਾਫ਼ ਵਲੋਂ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਵਾਹਨਾਂ ਦੀ ਘੋਖ ਪੜਤਾਲ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਖਾਸ ਕਰਕੇ, ਜਿਨ੍ਹਾਂ ਦੀਆਂ ਨੰਬਰ ਪਲੇਟਾਂ ਅੱਧ ਪਚੱਧੀਆਂ ਸਨ, ਦੇ ਵਾਹਨਾਂ ਤੇ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਮੁੱਖ ਥਾਣਾ ਅਫਸਰ ਕਮਲ ਤਨੇਜਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਪੁਲਿਸ ਕਪਤਾਨ ਹੇਮੰਤ ਮਲਹੋਤਰਾ ਦੀ ਅਗਵਾਈ ਹੇਠ ਪੁਲਿਸ ਪੂਰੀ ਸੁਹਿਰਦਤਾ ਨਾਲ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੀ ਹੈ | ਇਸ ਮੌਕੇ ਟ੍ਰੈਫ਼ਿਕ ਇੰਚਾਰਜ ਜੋਗਿੰਦਰ ਪਾਲ ਅਤੇ ਸਮੁੱਚਾ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।