29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਵਾਂਸ਼ਹਿਰ ਕਮੇਟੀ ਦੀ ਪ੍ਰਧਾਨਗੀ ਲਈ ਅਕਾਲੀ ਦਲ ਵਲੋਂ ਕਿਸੇ ਪਾਰਟੀ ਦੀ ਹਮਾਇਤ ਨਹੀਂ-ਜਥੇਦਾਰ ਸ਼ੁਕਾਰ

ਅਜੀਤ ਡੈਸਕ 05-06-2026
ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪਹਿਲੀਆਂ ਚੋਣਾਂ ਨਾਲੋਂ ਜ਼ਿਆਦਾ ਪਕੜ ਮਜ਼ਬੂਤ ਕੀਤੀ ਹੈ | ਉਨ੍ਹਾਂ ਆਖਿਆ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਸ਼ਹਿਰ 'ਚ 1171 ਵੋਟਾਂ ਪਈਆਂ ਸਨ ਅਤੇ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ 4225 ਵੋਟਾਂ ਪ੍ਰਾਪਤ ਕੀਤੀਆਂ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼ਹਿਰ ਵਿਚ 7 ਹਜ਼ਾਰ ਤੋਂ ਵੱਧ ਵੋਟਾਂ ਪ੍ਰਾਪਤ ਕਰੇਗਾ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼ਹਿਰ ਵਿਚ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਧਰਮ ਪਤਨੀ ਤੇ ਭਰਾ ਪਰਮ ਸਿੰਘ ਖ਼ਾਲਸਾ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਆਖਿਆ ਕਿ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ 14 ਸੀਟਾਂ 'ਤੇ ਉਮੀਦਵਾਰ ਉਤਾਰੇ ਗਏ ਤੇ ਦੋ ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਦੌਰਾਨ ਕਿਸੇ ਵੀ ਪਾਰਟੀ ਦੀ ਹਮਾਇਤ ਨਹੀਂ ਕਰ ਰਿਹਾ | ਉਨ੍ਹਾਂ ਆਖਿਆ ਕਿ ਅਜੇ ਤੱਕ ਤਾਂ ਨੋਟੀਫ਼ਿਕੇਸ਼ਨ ਵੀ ਜਾਰੀ ਨਹੀਂ ਹੋਇਆ | ਜਦੋਂ ਵੀ ਨੋਟੀਫ਼ਿਕੇਸ਼ਨ ਜਾਰੀ ਹੋਵੇਗਾ ਤਾਂ ਅਸੀਂ ਉਸ ਸਮੇਂ ਫ਼ੈਸਲਾ ਕਰਾਂਗੇ ਕਿ ਕਿਹੜੀ ਪਾਰਟੀ ਸਾਡੀ ਹਮਾਇਤ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਸ਼ਹਿਰ ਵਿਚ ਇਸ ਸਮੇਂ ਸੀਵਰੇਜ ਦੀ ਵੱਡੀ ਸਮੱਸਿਆ ਹੈ, ਜਿਸ ਨੂੰ ਹੱਲ ਕਰਨ ਦੀ ਲੋੜ ਹੈ | ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਿਆ ਕਿ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਬੈਂਕ ਅੱਗੇ ਨਾਲੋਂ ਜ਼ਿਆਦਾ ਵਧਿਆ ਹੈ | ਉਨ੍ਹਾਂ ਆਖਿਆ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਬਣੇਗੀ | ਇਸ ਮੌਕੇ ਪਰਮ ਸਿੰਘ ਖ਼ਾਲਸਾ ਕੌਂਸਲਰ ਨਵਾਂਸ਼ਹਿਰ, ਮਨਪ੍ਰੀਤ ਸਿੰਘ ਖਾਰਾ, ਜਸਵੀਰ ਸਿੰਘ ਜੱਸੀ, ਰਾਜੂ ਕਾਹਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਲੇਰਾਂ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਟੁੱਟੀਆਂ ਸੜਕਾਂ ਨੂੰ ਤੁਰੰਤ ਨਾ ਬਣਾਇਆ ਤਾਂ ਰਾਹਗੀਰ ਸੰਘਰਸ਼ ਕਰਨਗੇ - ਹੁੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।