29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕਲੇਰਾਂ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ

ਅਜੀਤ ਡੈਸਕ 05-06-2026
ਬੰਗਾ, 4 ਜੂਨ (ਸੁਰਿੰਦਰ ਸਿੰਘ ਕਰਮ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸਮੂਹ ਨਗਰ ਨਿਵਾਸੀ ਪਿੰਡ ਕਲੇਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਕਲੇਰਾਂ ਵਿਖੇ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਦੀ ਅਰੰਭਤਾ ਕੀਤੀ ਗਈ | ਇਸ ਸੰਬੰਧੀ ਭਾਈ ਦਲਜੀਤ ਸਿੰਘ ਗ੍ਰੰਥੀ ਗੁਰਦੁਆਰਾ ਗੁਰ ਪਲਾਹ ਸੋਤਰਾਂ ਨੇ ਦੱਸਿਆ ਕਿ ਇਹ ਗੁਰਮਤਿ ਸਿਖਲਾਈ ਕੈਂਪ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਤੇ ਪ੍ਰਚਾਰਕ ਭਾਈ ਪਰਮਜੀਤ ਸਿੰਘ ਰੋਮੀ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਹ ਗੁਰਮਤਿ ਸਿਖਲਾਈ ਕੈਂਪ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ 10 ਜੂਨ ਤੱਕ ਚੱਲੇਗਾ | ਗੁਰਮਤਿ ਸਿਖਲਾਈ ਕੈਂਪ ਵਿਚ 35 ਦੇ ਕਰੀਬ ਬੱਚੇ ਭਾਗ ਲੈ ਰਹੇ ਹਨ | ਕੈਂਪ 'ਚ ਬੱਚਿਆਂ ਨੂੰ ਗੁਰਮਤਿ ਸਿਖਲਾਈ, ਗੁਰਬਾਣੀ ਸੰਥਿਆ ਤੇ ਗੁਰਬਾਣੀ ਦੇ ਸਹੀ ਉਚਾਰਨ ਦੀ ਸਿਖਲਾਈ ਦਿੱਤੀ ਜਾਵੇਗੀ | ਸਵੇਰੇ 8 ਵਜੇ ਤੋਂ 10 ਵਜੇ ਤੱਕ ਦੋ ਘੰਟੇ ਦੀ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਭਾਈ ਸਰਬਜੀਤ ਸਿੰਘ ਖਰਲ ਪ੍ਰਚਾਰਕ, ਸੁਖਵਿੰਦਰ ਸਿੰਘ ਗ੍ਰੰਥੀ, ਦਲਜੀਤ ਸਿੰਘ, ਸੁਦਾਗਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦਿਆਲ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਰਣਵੀਰ ਸਿੰਘ ਸਾਬਕਾ ਪੰਚ, ਬਲਜਿੰਦਰ ਸਿੰਘ ਹੈਪੀ, ਬੀਬੀ ਸੁਖਵਿੰਦਰ ਕੌਰ, ਸੁਖਦੇਵ ਸਿੰਘ ਤੇ ਕੁਲਵਿੰਦਰ ਸਿੰਘ ਕਿੰਦਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਕੈਂਪ ਦੀ ਸ਼ੁਰੂਆਤ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਨਾਲ ਹੋਈ |
ਪਿਛਲੀ ਖ਼ਬਰ ਅਵਤਾਰ ਸਿੰਘ ਬੋਲਾ ਬਣੇ ਸਹਿਕਾਰੀ ਸਭਾ ਲਸਾੜਾ ਦੇ ਪ੍ਰਧਾਨ ਅਗਲੀ ਖ਼ਬਰ ਨਵਾਂਸ਼ਹਿਰ ਕਮੇਟੀ ਦੀ ਪ੍ਰਧਾਨਗੀ ਲਈ ਅਕਾਲੀ ਦਲ ਵਲੋਂ ਕਿਸੇ ਪਾਰਟੀ ਦੀ ਹਮਾਇਤ ਨਹੀਂ-ਜਥੇਦਾਰ ਸ਼ੁਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।