29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਖੇਤੀਬਾੜੀ ਵਿਭਾਗ ਵਲੋਂ ਨਾੜ ਨਾ ਸਾੜਨ ਦਾ ਸੁਨੇਹਾ ਦੇਣ ਦਾ ਨਿਵੇਕਲਾ ਉਪਰਾਲਾ ਬੀ. ਏ. ਵੀ. ਸਕੂਲ ਬਲਾਚੌਰ ਵਿਖੇ ਨੁੱਕੜ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ

ਅਜੀਤ ਡੈਸਕ 05-06-2026
ਬਲਾਚੌਰ, 4 ਜੂਨ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)-ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਬੇਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਤਹਿਸੀਲ ਬਲਾਚੌਰ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸੰਬੰਧੀ ਊਲੀਕੇ ਗਏ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਤਹਿਤ ਬੀ. ਏ. ਵੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਨੁੱਕੜ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾ. ਵਿਕਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਣਕ ਦੇ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਤੇ ਜ਼ਮੀਨ ਦੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਬੱਚਿਆਂ ਨੂੰ ਨਾੜ ਨੂੰ ਬਿਨਾ ਜਲਾਏ ਝੋਨੇ ਅਤੇ ਹੋਰ ਫਸਲਾਂ ਦੀ ਬਿਜਾਈ ਕਰਨ ਦੀਆਂ ਆਧੁਨਿਕ ਤਕਨੀਕਾਂ ਬਾਰੇ ਦੱਸਿਆ | ਖੇਤੀਬਾੜੀ ਵਿਕਾਸ ਅਫਸਰ ਡਾ. ਜਗਮਨਦੀਪ ਕੌਰ ਨੇ ਬੱਚਿਆਂ ਨੂੰ ਇਸ ਕੈਂਪ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਨੁੱਕੜ ਨਾਟਕ ਪੇਸ਼ ਕਰਨ ਵਾਲੇ ਬੱਚਿਆਂ ਨੂੰ ਇਸ ਸੰਬੰਧੀ ਅਹਿਮ ਤਕਨੀਕੀ ਨੁਕਤੇ ਸਮਝਾਏ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਬਹੁਤ ਹੀ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ | ਸਕੂਲ ਦੇ ਪਿ੍ੰਸੀਪਲ ਚੰਦਰੇਸ਼ ਸ਼ੌਰੀ ਨੇ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਇਸ ਮੁਹਿੰਮ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ | ਪ੍ਰੋਗਰਾਮ ਦੇ ਅਖੀਰ ਵਿਚ ਨੁੱਕੜ ਨਾਟਕ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਖੇਤੀਬਾੜੀ ਵਿਸਥਾਰ ਅਫਸਰ ਡਾ. ਵਿਕਰਮਜੀਤ ਕੌਰ ਨੇ ਸਕੂਲ ਦੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਚੰਦਰੇਸ਼ ਸ਼ੌਰੀ ਨੇ ਨਾਟਕ ਤਿਆਰ ਕਰਵਾਉਣ ਵਾਲੇ ਸਟਾਫ ਤੇ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਆਏ ਹੋਏ ਖੇਤੀਬਾੜੀ ਅਫਸਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਸਟਾਫ਼ ਦੇ ਮੈਂਬਰ ਜਸਵੀਰ ਸਿੰਘ, ਮੈਡਮ ਸੁਰੇਖਾ, ਮੈਡਮ ਮਧੂ ਬਾਲਾ, ਲਲਿਤ ਰਾਣਾ, ਰਜਨੀਸ਼ ਵਰਮਾ, ਸੋਢੀ ਸਿੰਘ, ਰਾਹੁਲ ਸੰਗਰਾਮ, ਮੈਡਮ ਈਸ਼ਾ, ਮੈਡਮ ਅਨਮੋਲ, ਮੈਡਮ ਅੰਜੂ, ਮੈਡਮ ਪਿੰਕੀ, ਮੈਡਮ ਪੂਨਮ ਅਤੇ ਮੈਡਮ ਹਰਸ਼ਪ੍ਰੀਤ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਦੀ ਧੀ ਤੇ ਥੋਪੀਆ ਦੀ ਨੂੰ ਹ ਮਿਊਾਸਪਲ ਕਾਊਾਸਲ ਨੰਗਲ ਵਿਖੇ ਲਗਾਤਾਰ ਤੀਜੀ ਵਾਰ ਐੱਮ. ਸੀ. ਬਣੇ ਅਗਲੀ ਖ਼ਬਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਸਿਹਤ ਮੰਤਰੀ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।