ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਪੰਥ ਸੇਵਕ ਜਥਾ ਦੁਆਬਾ ਵਲੋਂ ਤੀਜਾ ਘੱਲੂਘਾਰਾ ਜੂਨ 1984 ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ 7 ਜੂਨ ਨੂੰ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਭਾਈ ਸਤਨਾਮ ਸਿੰਘ ਭਾਰਾਪੁਰ ਨੇ ਦੱਸਿਆ ਕਿ ਪੰਥ ਸੇਵਕ ਜਥਾ ਦੁਆਬਾ ਵਲੋਂ ਤੀਜਾ ਘੱਲੂਘਾਰਾ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਮਨਾਇਆ ਜਾ ਰਿਹਾ ਹੈ, ਜਿਸ 'ਚ ਮੁੱਖ ਬੁਲਾਰੇ ਭਾਈ ਮਨਧੀਰ ਸਿੰਘ ਹੋਣਗੇ ਅਤੇ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਵਾਲੇ ਕੀਰਤਨ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਪੰਜ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਤੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਇਸ ਮੌਕੇ ਬਾਬਾ ਨਰੰਗ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮੰਜੀ ਸਾਹਿਬ, ਮਾਸਟਰ ਬਖ਼ਸ਼ੀਸ਼ ਸਿੰਘ, ਭਾਈ ਅਵਤਾਰ ਸਿੰਘ, ਭਾਈ ਗੁਰਪ੍ਰੀਤ ਸਿੰਘ ਝੰਡੇਰ, ਸਰਪ੍ਰੀਤ ਸਿੰਘ ਰਾਣੇਵਾਲ, ਕੁਲਵਿੰਦਰ ਸਿੰਘ ਬੱਬਰ ਮਜਾਰਾ, ਮੋਹਣ ਸਿੰਘ ਮੀਰਪੁਰ ਜੱਟਾਂ, ਜਤਿੰਦਰ ਸਿੰਘ ਖ਼ਾਨਪੁਰ ਆਦਿ ਹਾਜ਼ਰ ਸਨ |