28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਡੀ. ਸੀ. ਗੁਲਪ੍ਰੀਤ ਸਿੰਘ ਔਲਖ ਵਲੋਂ ਲੈਕ: ਅੰਮਿ੍ਤਪਾਲ ਸਿੰਘ ਸਨਮਾਨਿਤ

ਅਜੀਤ ਡੈਸਕ 05-06-2026
ਬੰਗਾ, 4 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਪੂਰੇ ਭਾਰਤ ਦੇਸ਼ ਵਿਚ ਕਰਵਾਈ ਜਾ ਰਹੀ ਜਨਗਣਨਾ 2026 ਦੇ ਚੱਲਦਿਆਂ ਪਿ੍ੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਬੰਗਾ ਵਿਖੇ ਰਹੀ ਮਰਦਮ ਸ਼ੁਮਾਰੀ ਦਾ ਕਾਰਜ ਬੇਹੱਦ ਬਿਹਤਰੀਨ ਤੇ ਸਫਲਤਾ ਪੂਰਵਕ ਚੱਲ ਰਿਹਾ ਹੈ | ਇਸ ਕਾਰਜ ਵਿਚ ਬਤੌਰ ਸੁਪਰਵਾਈਜ਼ਰ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਸਕੂਲ ਆਫ਼ ਐਮੀਨੈਂਸ ਬੰਗਾ ਦੇ ਲੈਕ: ਅੰਮਿ੍ਤਪਾਲ ਸਿੰਘ ਨੂੰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਾਰੇ ਸੁਪਰਵਾਈਜ਼ਰ ਤੇ ਗਿਣਤੀਕਾਰਾਂ ਵਲੋਂ ਨਿਭਾਈ ਜਾ ਰਹੀ ਇਸ ਰਾਸ਼ਟਰੀ ਡਿਊਟੀ ਲਈ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ | ਇਸ ਮੌਕੇ ਲੈਕਚਰਾਰ ਅੰਮਿ੍ਤ ਪਾਲ ਸਿੰਘ ਵਲੋਂ ਸੰਜੀਵ ਸ਼ਰਮਾ ਏ. ਡੀ. ਸੀ. ਜਨਰਲ, ਮਰਦਮ ਸ਼ੁਮਾਰੀ ਅਧਿਕਾਰੀ ਵਿਕਾਸ ਕੁਮਾਰ ਸੈਂਸਜ ਅਫ਼ਸਰ, ਸੁਖਵਿੰਦਰ ਸਿੰਘ ਸਹਾਇਕ ਰਿਸਰਚ ਅਫ਼ਸਰ, ਹਰਮੇਸ਼ ਕੁਮਾਰ ਜ਼ਿਲ੍ਹਾ ਅੰਕੜਾ ਅਫ਼ਸਰ, ਰਜੀਵ ਸਰੀਨ ਚਾਰਜ ਅਫ਼ਸਰ ਬੰਗਾ, ਵਿਨੈ ਕੁਮਾਰ ਤਕਨੀਕੀ ਸਹਾਇਕ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਜਿਨ੍ਹਾਂ ਵਲੋਂ ਸਾਰੇ ਸੁਪਰਵਾਈਜ਼ਰ ਤੇ ਗਿਣਤੀਕਾਰਾਂ ਨੂੰ ਯੋਗ ਅਗਵਾਈ ਤੇ ਸਹਿਯੋਗ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਉਨ੍ਹਾਂ ਵਲੋਂ ਇਸ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਨਿੱਜੀ ਸਕੂਲਾਂ ਦੀ ਮਨਮਰਜ਼ੀ 'ਤੇ ਲੱਗੀ ਲਗਾਮ-ਜਥੇ. ਦੋਭਾਲੀ ਅਗਲੀ ਖ਼ਬਰ ਠਠਿਆਲਾ ਢਾਂਹਾ ਵਾਸੀਆਂ ਵਲੋਂ ਵੀਰੋਵਾਲ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।