ਕਾਠਗੜ੍ਹ, 4 ਜੂਨ (ਕਲੇਰ)-ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੱਖਾਂ ਮਾਪਿਆਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ | ਪੰਜਾਬ ਸਰਕਾਰ ਨੇ ਨਿੱਜੀ (ਪ੍ਰਾਈਵੇਟ) ਸਕੂਲਾਂ ਵਲੋਂ ਆਪਣੀ ਮਨਮਰਜ਼ੀ ਨਾਲ ਵਧਾਈਆਂ ਜਾ ਰਹੀਆਂ ਫ਼ੀਸਾਂ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ | ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਕੋਈ ਵੀ ਨਿੱਜੀ ਸਕੂਲ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ |